ਦੋਧੀ ਦਾ ਗੋਲੀਆਂ ਮਾਰ ਕੇ ਕਤਲ ਦੇ ਮਾਮਲੇ ’ਚ ਕੁਝ ਸ਼ੱਕੀ ਪੁਲਸ ਹਿਰਾਸਤ ’ਚ
Saturday, Aug 31, 2024 - 11:37 AM (IST)
ਜੰਡਿਆਲਾ ਗੁਰੂ (ਸੁਰਿੰਦਰ/ਸ਼ਰਮਾ)-ਜੰਡਿਆਲਾ ਗੁਰੂ ਨਜ਼ਦੀਕ ਆਉਂਦੇ ਪਿੰਡ ਤਾਰਾਗੜ੍ਹ ਰੋਡ ’ਤੇ ਰਾਤ 7-8 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੋਧੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਪਿੰਡ ਧਾਰੜ ਤੋਂ ਕੁਲਬੀਰ ਸਿੰਘ ਪੁੱਤਰ ਅਮਰੀਕ ਸਿੰਘ ਉਮਰ ਲਗਭਗ 35 ਸਾਲ ਜੋ ਦੋਧੀ ਦਾ ਕੰਮ ਕਰਦਾ ਸੀ। ਉਹ ਆਪਣੀ ਆਈ-ਟਵੰਟੀ ਕਾਰ ’ਤੇ ਜਾ ਰਿਹਾ ਸੀ, ਜਿਸ ਨੂੰ ਰੋਕ ਕੇ ਡਰਾਈਵਰ ਸਾਈਡ ਬਾਰੀ ਦੇ ਸ਼ੀਸ਼ੇ ਵਿਚੋਂ ਦੀ ਪੰਜ ਛੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ, ਜਿਨ੍ਹਾਂ ਵਿੱਚੋਂ ਇਕ ਗੋਲੀ ਉਸ ਦੇ ਕੰਨ ’ਤੇ ਵੱਜਣ ਕਾਰਨ ਉਸ ਦੀ ਮੌਕੇ ’ਤੇ ਹੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਕਾਰ ਤੇ ਦੋ ਮੋਟਰਸਾਈਕਲਾਂ ਦੀ ਟੱਕਰ ’ਚ 2 ਦੀ ਮੌਤ
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਡੀ. ਐੱਸ. ਪੀ. ਜੰਡਿਆਲਾ ਗੁਰੂ ਰਵਿੰਦਰ ਸਿੰਘ, ਐੱਸ. ਓ. ਮੁਖ਼ਤਿਆਰ ਸਿੰਘ ਘਟਨਾ ਵਾਲੀ ਥਾਂ ’ਤੇ ਪਹੁੰਚੇ। ਥਾਣਾ ਮੁਖੀ ਨੇ ਦੱਸਿਆ ਕਿ ਕੁਝ ਸ਼ੱਕੀ ਵਿਅਕਤੀ ਹਿਰਾਸਤ ਵਿੱਚ ਲਏ ਹਨ, ਕਾਤਲ ਜਲਦੀ ਫੜ ਲਏ। ਪੁਲਸ ਅਧਿਕਾਰੀਆਂ ਦਾ ਕਹਿਣਾ ਜਾਂਚ ਕਰ ਕੇ ਮੁਲਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਆਪਣੀ ਹੀ 6 ਸਾਲਾ ਬੱਚੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਅਦਾਲਤ ਨੇ ਸੁਣਾਈ ਫਾਂਸੀ ਦੀ ਸਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8