ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਪਿਉ ਨੇ ਗੋਲ਼ੀ ਮਾਰ ਕੇ ਕਤਲ ਕੀਤਾ ਪੁੱਤ

Monday, Feb 15, 2021 - 06:12 PM (IST)

ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ, ਪਿਉ ਨੇ ਗੋਲ਼ੀ ਮਾਰ ਕੇ ਕਤਲ ਕੀਤਾ ਪੁੱਤ

ਚੋਹਲਾ ਸਾਹਿਬ/ਹਰੀਕੇ ਪੱਤਣ (ਰਮਨ) : ਇਥੇ ਪੈਂਦੇ ਪਿੰਡ ਕਿੜੀਆਂ ਵਿਖੇ ਲੰਘੀ ਰਾਤ ਪਿਉ-ਪੁੱਤ ਵਿਚਾਲੇ ਹੋਈ ਮਾਮੂਲੀ ਤਕਰਾਰ ਨੇ ਖੂਨੀ ਰੂਪ ਧਾਰ ਲਿਆ। ਜਿਸ ਦੌਰਾਨ ਪਿਉ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਪੁੱਤਰ 'ਤੇ ਗੋਲ਼ੀ ਚਲਾ ਦਿੱਤੀ, ਜਿਸ ਨਾਲ ਪੁੱਤਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਪਿਤਾ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਮੌਕੇ 'ਤੇ ਹੀ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਇਕੱਠਿਆਂ ਹੋਇਆ ਮਾਂ-ਧੀ ਦਾ ਸਸਕਾਰ, ਲਾੜੀ ਬਣਾ, ਲਾਲ ਫੁਲਕਾਰੀ ਨਾਲ ਦਿੱਤੀ ਕੁੜੀ ਨੂੰ ਅੰਤਿਮ ਵਿਦਾਈ

ਦੱਸਿਆ ਜਾ ਰਿਹਾ ਹੈ ਕਿ ਸੁਬੇਗ ਸਿੰਘ ਦਾ ਆਪਣੇ ਪੁੱਤਰ ਰਾਜਦੀਪ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ। ਇਹ ਤਕਰਾਰ ਇੰਨੀ ਵੱਧ ਗਈ ਕਿ ਸੁਬੇਗ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਰਾਜਦੀਪ (30) ਨੂੰ ਗੋਲ਼ੀ ਮਾਰ ਦਿੱਤੀ। ਗੋਲ਼ੀ ਲੱਗਣ ਨਾਲ ਰਾਜਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਪਾਈ ਜਾ ਰਹੀ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ ਅਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜੈ ਸਿੰਘ ਵਾਲਾ ਦੇ ਦਵਿੰਦਰ ਦੀ ਨਿਊਜ਼ੀਲੈਂਡ ’ਚ ਮੌਤ


author

Gurminder Singh

Content Editor

Related News