ਨਸ਼ੇ ''ਚ ਅੰਨ੍ਹੇ ਪੁੱਤ ਨੇ ਗਲਾ ਘੁੱਟ ਕੇ ਕੀਤਾ ਪਿਉ ਦਾ ਕਤਲ

Monday, May 04, 2020 - 06:56 PM (IST)

ਨਸ਼ੇ ''ਚ ਅੰਨ੍ਹੇ ਪੁੱਤ ਨੇ ਗਲਾ ਘੁੱਟ ਕੇ ਕੀਤਾ ਪਿਉ ਦਾ ਕਤਲ

ਸੰਗਤ ਮੰਡੀ (ਮਨਜੀਤ) : ਪਿੰਡ ਚੁੱਘੇ ਕਲਾਂ ਵਿਖੇ ਬੀਤੀ ਰਾਤ ਸ਼ਰਾਬ ਦੇ ਨਸ਼ੇ 'ਚ ਟੱਲੀ ਕਲਯੁਗੀ ਪੁੱਤ ਵਲੋਂ ਮਾਮੂਲੀ ਤਕਰਾਰ ਤੋਂ ਬਾਅਦ ਪਿਉ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ ਗਿਆ। ਕਤਲ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਨੰਦਗੜ੍ਹ ਦੇ ਮੁਖੀ ਇੰਸਪੈਕਟਰ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬੀਤੀ ਰਾਤ ਗੁਰਪ੍ਰੀਤ ਸਿੰਘ ਉਰਫ ਬੱਗਾ 'ਤੇ ਉਸ ਦਾ ਪਿਤਾ ਨੌਰੰਗ ਸਿੰਘ (55) ਘਰ 'ਚ ਇਕੱਠਿਆਂ ਬੈਠ ਕੇ ਸ਼ਰਾਬ ਪੀ ਰਹੇ ਸਨ। ਅਚਾਨਕ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ 'ਚ ਤਰਕਾਰ ਹੋ ਗਈ। ਤਰਕਾਰ ਇਸ ਕਦਰ ਵੱਧ ਗਈ ਕਿ ਗੁਰਪ੍ਰੀਤ ਸਿੰਘ ਨੇ ਆਪਣੇ ਪਿਤਾ ਨੌਰੰਗ ਸਿੰਘ ਨੂੰ ਆਪਣੇ ਹੱਥਾਂ ਨਾਲ ਉਪਰ ਚੁੱਕ ਕੇ ਹੇਠਾਂ ਸੁੱਟ ਦਿੱਤਾ, ਜਿਸ ਕਾਰਨ ਨੌਰੰਗ ਸਿੰਘ ਦਾ ਸਿਰ ਘਰ 'ਚ ਪਸ਼ੂਆਂ ਦੇ ਚਾਰਾ ਪਾਉਣ ਲਈ ਬਣੀ ਖੁਰਲੀ 'ਤੇ ਵੱਜ ਗਿਆ। ਨੌਰੰਗ ਸਿੰਘ ਦੇ ਸਿਰ 'ਚ ਸੱਟ ਲੱਗਣ ਤੋਂ ਬਾਅਦ ਗੁਰਪ੍ਰੀਤ ਸਿੰਘ ਵੱਲੋਂ ਉਸ ਦਾ ਗਲ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਕੇ ਫਰਾਰ ਹੋ ਗਿਆ। 

ਇਹ ਵੀ ਪੜ੍ਹੋ : ਹਸਪਤਾਲ ''ਚੋਂ ਫਰਾਰ ਹੋਇਆ ਕੋਰੋਨਾ ਪਾਜ਼ੇਟਿਵ ਮਰੀਜ਼, ਪੁਲਸ ਨੇ ਕੀਤਾ ਕਾਬੂ

ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ, ਜਿਨ੍ਹਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਬਠਿੰਡਾ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਰੰਗ ਸਿੰਘ ਦੀ ਪਤਨੀ ਕਰਮਜੀਤ ਕੌਰ ਦੇ ਬਿਆਨਾਂ 'ਤੇ ਗੁਰਪ੍ਰੀਤ ਸਿੰਘ ਵਿਰੁੱਧ ਹੱਤਿਆ ਦਾ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਗੁਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਬਾਕੀ ਹੈ।

ਇਹ ਵੀ ਪੜ੍ਹੋ : ਪਠਾਨਕੋਟ ਜ਼ਿਲੇ 'ਚ ਕੋਰੋਨਾ ਦੇ ਦੋ ਹੋਰ ਪਾਜ਼ੇਟਿਵ ਕੇਸ ਆਏ ਸਾਹਮਣੇ


author

Gurminder Singh

Content Editor

Related News