ਟਾਂਡਾ ਵਿਖੇ ਵਾਪਰਿਆ ਰੂਹ ਕੰਬਾਊ ਹਾਦਸਾ, ਪਿਓ-ਪੁੱਤ ਦੀ ਤੜਫ਼-ਤੜਫ਼ ਕੇ ਹੋਈ ਮੌਤ
Friday, Apr 07, 2023 - 02:19 PM (IST)

ਟਾਂਡਾ ਉੜਮੁੜ/ਭੋਗਪੁਰ (ਵਰਿੰਦਰ ਪੰਡਿਤ, ਰਾਣਾ ਭੋਗਪੁਰੀਆ)- ਹਾਈਵੇਅ 'ਤੇ ਪਿੰਡ ਪਤਿਆਲਾ ਨਜ਼ਦੀਕ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਏ ਦੋਵੇਂ ਵਿਅਕਤੀ ਬੋਲੈਰੋ ਗੱਡੀ ਵਿਚ ਸਵਾਰ ਸਨ। ਹਾਦਸਾ ਸਵੇਰੇ 6 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਲੱਕੜ ਲੈ ਕੇ ਜਾ ਰਹੀ ਬੋਲੈਰੋ ਗੱਡੀ ਦਾ ਅਚਾਨਕ ਟਾਇਰ ਫੱਟ ਗਿਆ ਅਤੇ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ ਦਰੱਖ਼ਤ ਵਿਚ ਜਾ ਟਕਰਾਈ ਅਤੇ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸੇ ਦੌਰਾਨ ਗੱਡੀ ਵਿਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ਵਿਚ ਮਾਰੇ ਗਏ ਵਿਅਕਤੀ ਦੋਵੇਂ ਪਿਓ-ਪੁੱਤ ਸਨ। ਭੋਗਪੁਰ ਪੁਲਸ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਟਾਂਡਾ ਵਿਖੇ ਪੇਟੀ 'ਚੋਂ ਮਿਲੀ ਵਿਆਹੁਤਾ ਦੀ ਲਾਸ਼ ਦੇ ਮਾਮਲੇ 'ਚ ਨਵਾਂ ਮੋੜ, ਗੈਂਗਰੇਪ ਮਗਰੋਂ ਕੀਤਾ ਗਿਆ ਸੀ ਕਤਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।