ਬਜ਼ੁਰਗ ਮਾਂ-ਪਿਓ ''ਤੇ ਪੁੱਤਰ ਤੇ ਨੂੰਹ ਨੇ ਢਾਹਿਆ ਕਹਿਰ, ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ
Saturday, Mar 27, 2021 - 12:45 AM (IST)
ਸਮਾਣਾ (ਦਰਦ, ਅਸ਼ੋਕ)- ਹਰ ਮਾਂ-ਪਿਓ ਦੀ ਖਾਹਿਸ਼ ਹੁੰਦੀ ਹੈ ਕਿ ਉਨ੍ਹਾਂ ਦੇ ਬੱਚੇ ਵੱਡੇ ਹੋ ਕੇ ਉਨ੍ਹਾਂ ਦੀ ਸੇਵਾ ਕਰਨ ਪਰ ਇਸ ਦੇ ਬਾਵਜੂਦ ਕਈ ਬੱਚੇ ਅਜਿਹੇ ਨਿਕਲਦੇ ਹਨ ਜੋ ਆਪਣੇ ਮਾਂ-ਪਿਓ ਦੀਆਂ ਉਮੀਦਾਂ 'ਤੇ ਖਰੇ ਨਹੀਂ ਉਤਰਦੇ ਹਨ। ਅਜਿਹੇ ਬੱਚੇ ਆਪਣੇ ਬਜ਼ੁਰਗ ਮਾਂ-ਪਿਓ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹਨ ਅਤੇ ਕਈ ਤਾਂ ਉਨ੍ਹਾਂ ਨੂੰ ਘਰੋਂ ਬਾਹਰ ਤੱਕ ਕੱਢ ਦਿੰਦੇ ਹਨ।
ਇਹ ਵੀ ਪੜ੍ਹੋ- ਜ਼ਿਲਾ ਲੁਧਿਆਣਾ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਹੋਇਆ ਭਾਰੀ ਵਾਧਾ, 10 ਲੋਕਾਂ ਦੀ ਮੌਤ
ਜਿਸ ਸਮੇਂ ਉਨ੍ਹਾਂ ਦੇ ਬਜ਼ੁਰਗ ਮਾਂ-ਪਿਓ ਨੂੰ ਸਹਾਰੇ ਦੀ ਲੋੜ ਹੁੰਦੀ ਹੈ। ਉਸ ਵੇਲੇ ਉਨ੍ਹਾਂ ਦੇ ਬੱਚੇ ਉਨ੍ਹਾਂ ਨੂੰ ਸੜਕਾਂ 'ਤੇ ਰੁਲਣ ਨੂੰ ਛੱਡ ਦਿੰਦੇ ਹਨ, ਜਿਸ ਕਾਰਣ ਬਜ਼ੁਰਗ ਮਾਂ-ਪਿਓ ਦਰ-ਦਰ ਦੇ ਧੱਕੇ ਖਾਣ ਨੂੰ ਮਜਬੂਰ ਹੋ ਜਾਂਦੇ ਹਨ।
ਇਹ ਵੀ ਪੜ੍ਹੋ- ਨੰਗੇ ਧੜ ਕਿਸਾਨਾਂ ਨੇ 'ਭਾਰਤ ਬੰਦ' ਦੌਰਾਨ ਕਈ ਰੇਲ ਟਰੈਕ ਤੇ ਸੜਕਾਂ ਕੀਤੀਆਂ ਜਾਮ
ਮਾਂ-ਪਿਓ ਆਪਣੀ ਪੂਰੀ ਜ਼ਿੰਦਗੀ ਲਾ ਦਿੰਦੇ ਹਨ ਕਿ ਉਨ੍ਹਾਂ ਦੇ ਬੱਚੇ ਚੰਗਾ ਪੜ੍ਹ ਲਿਖ ਜਾਣ ਅਤੇ ਵੱਡੇ ਹੋ ਕੇ ਕੋਈ ਵਧੀਆ ਜੌਬ ਜਾਂ ਕੰਮਕਾਰ ਕਰ ਸਕਣ ਤਾਂ ਜੋ ਉਨ੍ਹਾਂ ਦੇ ਬੁਢਾਪੇ ਦਾ ਸਹਾਰਾ ਬਣ ਸਕਣ। ਅਜਿਹਾ ਹੀ ਇਕ ਮਾਮਲਾ ਵੇਖਣ ਨੂੰ ਮਿਲਿਆ ਹੈ ਜਿਸ ਵਿਚ ਔਲਾਦ ਵਲੋਂ ਆਪਣੇ ਬਜ਼ੁਰਗ ਮਾਂ-ਪਿਓ ਨਾਲ ਬੁਰੀ ਤਰ੍ਹਾਂ ਕੁੱਟਮਾਰ ਤਾਂ ਕੀਤੀ ਗਈ।
ਦਰਅਸਲ ਪ੍ਰਾਪਰਟੀ ਆਪਣੇ ਨਾਂ ਕਰਵਾਉਣ ਦੇ ਮੁੱਦੇ ਨੂੰ ਲੈ ਕੇ ਮਾਤਾ-ਪਿਤਾ ਦੀ ਔਲਾਦ ਵਲੋਂ ਕੁੱਟਮਾਰ ਕਰਨ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਇਕ ਮਾਮਲੇ ’ਚ ਸਿਟੀ ਪੁਲਸ ਵੱਲੋਂ ਪਿਤਾ ਦੀ ਸ਼ਿਕਾਇਤ ’ਤੇ ਪੁੱਤਰ ਅਤੇ ਨੂੰਹ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਜ਼ਿਲਾ ਕਪੂਰਥਲਾ 'ਚ ਕੋਰੋਨਾ ਦਾ ਕਹਿਰ ਜਾਰੀ, 327 ਨਵੇਂ ਪਾਜੇਟਿਵ ਕੇਸ
ਜਾਂਚ ਅਧਿਕਾਰੀ ਏ. ਐੱਸ. ਆਈ. ਤੇਜਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਦਰਸ਼ਨ ਕੁਮਾਰ ਵਾਸੀ ਕ੍ਰਿਸ਼ਨਾ ਬਸਤੀ, ਸਮਾਣਾ ਵੱਲੋਂ ਦਿੱਤੇ ਬਿਆਨਾਂ ਅਨੁਸਾਰ ਉਹ ਆਪਣੇ ਪੁੱਤਰ ਅਤੇ ਨੂੰਹ ਨੂੰ ਬੇਦਖ਼ਲ ਕਰ ਚੁਕਾ ਹੈ। ਇਸ ਦੇ ਬਾਵਜੂਦ ਉਹ ਉਸ ਦੀ ਪ੍ਰਾਪਰਟੀ ਆਪਣੇ ਨਾਂ ਕਰਵਾਉਣਾ ਚਾਹੁੰਦੇ ਹਨ, ਜਦੋਂ ਕਿ ਉਹ ਅਜਿਹਾ ਨਹੀਂ ਚਾਹੁੰਦਾ। ਇਸ ਤੋਂ ਗੁੱਸੇ ’ਚ ਆਏ ਉਸ ਦੇ ਪੁੱਤਰ ਅਤੇ ਨੂੰਹ ਨੇ 13 ਫਰਵਰੀ ਅਤੇ ਇਸ ਤੋਂ ਬਾਅਦ 8 ਮਾਰਚ ਨੂੰ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਅਧਿਕਾਰੀ ਅਨੁਸਾਰ ਸ਼ਿਕਾਇਤ ਦੇ ਅਧਾਰ ’ਤੇ ਪੁਲਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ-ਤੁਹਾਨੂੰ ਇਹ ਖਬਰ ਕਿਹੋ ਜਿਹੀ ਲੱਗੀ ਕੁਮੈਂਟ ਕਰ ਕੇ ਦਿਓ ਆਪਣੀ ਰਾਏ।