ਪੰਜਾਬ ''ਚ ਮੁੜ ਵਾਪਰੀ ਵੱਡੀ ਵਾਰਦਾਤ, ਪੁੱਤ ਨੇ ਮਾਂ-ਪਿਓ ਨੂੰ ਦਿੱਤੀ ਬੇਰਹਿਮ ਮੌਤ

Thursday, Nov 09, 2023 - 02:55 PM (IST)

ਪੰਜਾਬ ''ਚ ਮੁੜ ਵਾਪਰੀ ਵੱਡੀ ਵਾਰਦਾਤ, ਪੁੱਤ ਨੇ ਮਾਂ-ਪਿਓ ਨੂੰ ਦਿੱਤੀ ਬੇਰਹਿਮ ਮੌਤ

ਅੰਮ੍ਰਿਤਸਰ: ਮਜੀਠਾ ਦੇ ਪਿੰਡ ਪੰਧੇਰ ਕਲਾਂ 'ਚ ਬੀਤੀ ਰਾਤ ਇਕ ਪੁੱਤ ਨੇ ਸਰੀਏ ਮਾਰ-ਮਾਰ ਕੇ ਆਪਣੇ ਮਾਂ-ਪਿਓ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਤਾਜ਼ਾ ਜਾਣਕਾਰੀ ਅਨੁਸਾਰ ਪੁਲਸ ਨੇ ਮੁਲਜ਼ਮ ਪ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਇਹ ਵੀ ਪੜ੍ਹੋ : ਜਲੰਧਰ ਦੇ ਬੱਸ ਸਟੈਂਡ ਨੇੜਲੇ ਮਸ਼ਹੂਰ ਸ਼ਾਪਿੰਗ ਮਾਲ 'ਚ ਚੱਲਦੈ ਗੰਦਾ ਧੰਦਾ, ਰਿਸੈਪਸ਼ਨ ’ਤੇ ਸੌਦਾ, ਅੰਦਰ ਵਸੂਲੀ

ਦਰਅਸਲ ਪਿੰਡ ਪੰਧੇਰ ਕਲਾਂ 'ਚ ਇਕ ਵਿਆਹ ਸੀ ਅਤੇ ਪ੍ਰਿਤਪਾਲ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ। ਉਸ ਦੇ ਮਾਂ-ਪਿਓ ਪ੍ਰਿਤਪਾਲ ਨੂੰ ਘਰੋਂ ਦੁਬਾਰਾ ਵਿਆਹ ਵਾਲੇ ਘਰ ਜਾਣ ਤੋਂ ਰੋਕ ਰਹੇ ਸਨ। ਗੁੱਸੇ ਵਿੱਚ ਆਏ ਪ੍ਰਿਤਪਾਲ ਨੇ ਆਪਣੇ ਮਾਂ-ਪਿਓ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਸਰੀਏ ਮਾਰ-ਮਾਰ ਕੇ ਦੋਹਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁੱਤ ਵੱਲੋਂ ਕਤਲ ਕੀਤੇ ਗਏ ਮਾਪਿਆਂ ਦੇ ਨਾਂ ਗੁਰਮੀਤ ਸਿੰਘ ਅਤੇ ਕੁਲਵਿੰਦਰ ਕੌਰ ਹਨ, ਜਿਨ੍ਹਾਂ ਦੀ ਉਮਰ 70 ਸਾਲ ਦੇ ਕਰੀਬ ਦੱਸੀ ਜਾਂਦੀ ਹੈ। ਫ਼ਿਲਹਾਲ ਹੋਰ ਵੇਰਵਿਆਂ ਦੀ ਉਡੀਕ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਕਾਂਗਰਸ ਲਈ ਖ਼ਤਰੇ ਦੀ ਘੰਟੀ, ਵੱਡਾ ਧਮਾਕਾ ਕਰ ਸਕਦੇ ਹਨ ਸੁਸ਼ੀਲ ਰਿੰਕੂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News