ਪਰਿਵਾਰ ’ਤੇ ਆ ਟੁੱਟਾ ਦੁੱਖਾਂ ਦਾ ਪਹਾੜ, 15 ਸਾਲਾ ਪੁੱਤ ਦੀ ਲਾਸ਼ ਦੇਖ ਮਾਪਿਆਂ ਦੀਆਂ ਨਿਕਲ ਗਈਆਂ ਚੀਕਾਂ

04/29/2023 6:22:35 PM

ਫਤਿਹਗੜ੍ਹ ਸਾਹਿਬ (ਜ.ਬ) : ਬੀਤੇ ਦਿਨੀਂ ਅਰਮਾਨਦੀਪ ਸਿੰਘ 15 ਸਾਲਾ ਪੁੱਤਰ ਨਰਿੰਦਰ ਸਿੰਘ ਵਾਸੀ ਦਸਮੇਸ਼ ਨਗਰ ਸਰਹਿੰਦ ਜੋ ਕਿ ਇਕ ਪ੍ਰਾਈਵੇਟ ਸਕੂਲ ’ਚ 10+1 ’ਚ ਪੜ੍ਹਦਾ ਸੀ, ਦੀ ਲਾਸ਼ ਪਿੰਡ ਸਰਾਲਾ ਕਲਾਂ, ਜ਼ਿਲ੍ਹਾ ਪਟਿਆਲਾ ਕੋਲੋਂ ਭਾਖੜਾ ਨਹਿਰ ’ਚੋਂ ਮਿਲਣ ਦਾ ਸਮਾਚਾਰ ਹੈ। ਥਾਣਾ ਸਰਹਿੰਦ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਅਰਮਾਨਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਦਸਮੇਸ਼ ਨਗਰ ਸਰਹਿੰਦ ਜੋ ਕਿ ਬੀਤੇ ਕਈ ਦਿਨਾਂ ਤੋਂ ਲਾਪਤਾ ਸੀ। ਅਰਮਾਨਦੀਪ ਸਿੰਘ ਦਾ ਮੋਟਰਸਾਈਕਲ ਨੰਬਰ ਪੀ. ਬੀ. 23 ਕਿਉ- 6985 ਪਿੰਡ ਤਰਖਾਣ ਮਾਜਰਾ ਕੋਲੋ ਲੰਘਦੀ ਭਾਖੜਾ ਨਹਿਰ ਤੋਂ ਮਿਲ ਗਿਆ ਸੀ। 15 ਸਾਲਾ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। 

ਇਹ ਵੀ ਪੜ੍ਹੋ : ਪੁੱਤ ਨੂੰ ਕੈਨੇਡਾ ਭੇਜਣ ਲਈ 7 ਬੈਂਡ ਵਾਲੀ ਕੁੜੀ ਨਾਲ ਕਰਵਾਇਆ ਵਿਆਹ, ਮਹੀਨੇ ’ਚ ਹੀ ਚੰਨ ਚਾੜ੍ਹ ਗਈ ਨੂੰਹ ਰਾਣੀ

ਅਰਮਾਨਦੀਪ ਸਿੰਘ ਦੇ ਪਿਤਾ ਨਰਿੰਦਰ ਸਿੰਘ ਦੇ ਬਿਆਨਾਂ ’ਤੇ ਥਾਣਾ ਸਰਹਿੰਦ ਪੁਲਸ ਨੇ ਕੇਸ ਦਰਜ ਕੀਤਾ ਸੀ। ਨਰਿੰਦਰ ਸਿੰਘ ਨੂੰ ਸ਼ੱਕ ਸੀ ਕਿ ਉਸਦੇ ਪੁੱਤਰ ਅਰਮਾਨਦੀਪ ਸਿੰਘ ਨੂੰ ਕਿਸੇ ਨੇ ਅਗਵਾ ਕਰ ਲਿਆ ਹੈ ਪਰ ਅਰਮਾਨਦੀਪ ਦੀ ਲਾਸ਼ ਪਿੰਡ ਸਰਾਲਾ ਕਲਾਂ ਜ਼ਿਲ੍ਹਾ ਪਟਿਆਲਾ ਕੋਲੋਂ ਲੰਘਦੀ ਭਾਖੜਾ ਨਹਿਰ ’ਚੋਂ ਮਿਲ ਗਈ ਹੈ। ਅਰਮਾਨਦੀਪ ਸਿੰਘ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਲਿਆਂਦਾ ਗਿਆ ਸੀ ਅਤੇ ਡਾਕਟਰਾਂ ਦਾ ਬੋਰਡ ਬਣਾ ਕੇ ਪੋਸਟਮਾਰਟਮ ਕਰਵਾਉਣਾ ਸੀ ਪਰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੇ ਡਾਕਟਰਾਂ ਨੇ ਅਰਮਾਨਦੀਪ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ। ਰਾਜਿੰਦਰਾ ਹਸਪਤਾਲ ਪਟਿਆਲਾ ਤੋਂ ਅਰਮਾਨਦੀਪ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦੋਸਤ ਨੇ ਦੋਸਤ ਨੂੰ ਦਿੱਤੀ ਰੂਹ ਕੰਬਾਊ ਮੌਤ, ਮੂੰਹ ’ਤੇ ਰਾਡ ਨਾਲ ਵਾਰ ਕਰਕੇ ਕੀਤਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
 

Gurminder Singh

This news is Content Editor Gurminder Singh