ਜਲੰਧਰ ''ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ ''ਚ ਆਉਣ ਨਾਲ ਪੁੱਤ ਦੀ ਮੌਤ
Sunday, Apr 19, 2026 - 05:08 PM (IST)
ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਪਠਾਨਕੋਟ ਚੌਂਕ ਨੇੜੇ ਰਣਵੀਰ ਕਲਾਸਿਕ ਪੈਲੇਸ ਦੇ ਸਾਹਮਣੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ 13 ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਨਵਾਂਸ਼ਹਿਰ ਦੇ ਰਹਿਣ ਵਾਲੇ ਵੰਸ਼ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਵੰਸ਼ ਆਪਣੀ ਮਾਂ ਨਾਲ ਸਕੂਟੀ 'ਤੇ ਸਵਾਰ ਹੋ ਕੇ ਕਰਤਾਰਪੁਰ 'ਚ ਇਕ ਰਿਸ਼ਤੇਦਾਰ ਦੇ ਪ੍ਰੋਗਰਾਮ ਤੋਂ ਵਾਪਸ ਆਪਣੇ ਘਰ ਨਵਾਂਸ਼ਹਿਰ ਜਾ ਰਿਹਾ ਸੀ। ਜਦੋਂ ਉਹ ਪਠਾਨਕੋਟ ਚੌਂਕ ਤੋਂ ਪੀ. ਏ. ਪੀ. ਚੌਂਕ ਵੱਲ ਜਾ ਰਹੇ ਸਨ ਤਾਂ ਅਚਾਨਕ ਸਕੂਟੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਕੋਲੋਂ ਲੰਘ ਰਹੇ ਇਕ ਟਰੱਕ ਦੀ ਲਪੇਟ 'ਚ ਆ ਗਈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ

ਇਸ ਹਾਦਸੇ 'ਚ ਵੰਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਮਾਂ ਵਾਲ-ਵਾਲ ਬਚੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਅੱਠ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਟਰੱਕ ਨੂੰ ਜ਼ਬਤ ਕਰ ਲਿਆ ਹੈ ਅਤੇ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਹੈ। ਐੱਸ. ਐੱਚ. ਓ. ਚੌਧਰੀ ਮੁਤਾਬਕ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: 25 ਲੱਖ ਲਾ ਕੇ ਅਮਰੀਕਾ ਗਿਆ ਸੀ ਪੰਜਾਬੀ, ਪਿੰਡ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
