ਬਠਿੰਡਾ ''ਚ ਪੁੱਤ ਨੇ ਟੱਪੀਆਂ ਦਰਿੰਦਗੀ ਦੀਆਂ ਹੱਦਾਂ, ਗੰਡਾਸੇ ਨਾਲ ਵੱਢਿਆ ਪਿਉ

Friday, Dec 04, 2020 - 08:42 PM (IST)

ਬਠਿੰਡਾ ''ਚ ਪੁੱਤ ਨੇ ਟੱਪੀਆਂ ਦਰਿੰਦਗੀ ਦੀਆਂ ਹੱਦਾਂ, ਗੰਡਾਸੇ ਨਾਲ ਵੱਢਿਆ ਪਿਉ

ਬਠਿੰਡਾ (ਸੁਖਵਿੰਦਰ) : ਬੀਤੀ ਰਾਤ ਪਿੰਡ ਗੋਬਿੰਦਪੁਰਾ ਵਿਖੇ ਇਕ ਨਸ਼ੇੜੀ ਪੁੱਤ ਵਲੋਂ ਆਪਣੇ ਪਿਉ ਦਾ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਥਾਣਾ ਕੈਂਟ ਪੁਲਸ ਨੇ ਪੁੱਤਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਰਾਜਵਿੰਦਰ ਸਿੰਘ ਵਾਸੀ ਭਲੇਰੀਆ ਪੱਤੀ ਗੋਬਿੰਦਪੁਰਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਮੁਲਜ਼ਮ ਰਵਿੰਦਰ ਸਿੰਘ ਪੁੱਤਰ ਪ੍ਰਗਟ ਸਿੰਘ ਨੇ ਆਪਣੇ ਪਿਤਾ ਪ੍ਰਗਟ ਸਿੰਘ (50) ਦੇ ਗੰਡਾਸਾ ਮਾਰ ਕੇ ਉਸਦਾ ਕਤਲ ਕਰ ਦਿੱਤਾ। ਮੁਲਜ਼ਮ ਨੇ ਮ੍ਰਿਤਕ ਦੀਆਂ ਦੋਵੇਂ ਲੱਤਾਂ ਬੁਰੀ ਤਰ੍ਹਾਂ ਤੋੜ ਦਿੱਤੀਆਂ ਅਤੇ ਖੂਨ ਨਾਲ ਲਿਬੜੇ ਆਪਣੇ ਕੱਪੜੇ ਧੋ ਦਿੱਤੇ। ਇਸ ਤੋਂ ਬਾਅਦ ਮੁਲਜ਼ਮ ਨੇ ਪਿਤਾ ਦੀ ਲਾਸ਼ ਨੂੰ ਬਰਾਂਡੇ 'ਚ ਸੁੱਟ ਦਿੱਤਾ।

ਇਹ ਵੀ ਪੜ੍ਹੋ : ਮਿਊਰ ਵਿਹਾਰ ਚੌਹਰੇ ਕਤਲ ਕਾਂਡ 'ਚ ਨਵਾਂ ਮੋੜ, ਮ੍ਰਿਤਕਾ ਦੇ ਭਰਾ ਨੇ ਫੇਸਬੁਕ 'ਤੇ ਆਖੀ ਵੱਡੀ ਗੱਲ

ਪਰਿਵਾਰ ਵਲੋਂ ਥਾਣਾ ਕੈਂਟ ਨੂੰ ਸੂਚਿਤ ਕਰਨ 'ਤੇ ਐੱਚ. ਐੱਚ. ਓ. ਗੁਰਮੀਤ ਸਿੰਘ ਅਤੇ ਸਹਾਰਾ ਜਨ ਸੇਵਾ ਦੇ ਵਰਕਰ ਮਨੀ ਕਰਨ, ਸੰਦੀਪ ਗੋਇਲ ਮੌਕੇ 'ਤੇ ਪਹੁੰਚੇ। ਪੁਲਸ ਦੀ ਮੁੱਢਲੀ ਕਾਰਵਾਈ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ 'ਚ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ : ਖ਼ੌਫਨਾਕ ਅੰਜਾਮ 'ਤੇ ਪੁੱਜਿਆ ਘਰ ਦਾ ਕਲੇਸ਼, ਸਾਬਕਾ ਫੌਜੀ ਨੇ ਅੱਖਾਂ ਸਾਹਮਣੇ ਲਾਈ ਖ਼ੁਦ ਨੂੰ ਅੱਗ

ਪਰਿਵਾਰਕ ਮੈਂਬਰਾਂ ਨੇ ਦੱÎਸਿਆ ਕਿ ਮੁਲਜ਼ਮ ਰਵਿੰਦਰ ਸਿੰਘ ਨਸ਼ਾ ਕਰਦਾ ਹੈ ਅਤੇ ਨਸ਼ੇ 'ਚ ਹੀ ਉਸਨੇ ਪਿਤਾ ਦਾ ਕਤਲ ਕਰ ਦਿੱਤਾ। ਮ੍ਰਿਤਕ ਪ੍ਰਗਟ ਸਿੰਘ ਦਿਹਾੜੀ ਕਰਕੇ ਆਪਣਾ ਗੁਜ਼ਾਰਾ ਕਰਦਾ ਸੀ। ਪੁਲਸ ਵਲੋਂ ਮੁਲਜ਼ਮ ਨੂੰ ਮੌਕੇ ਤੋਂ ਹੀ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਵਿਆਹ ਕਰਵਾ ਕੇ ਮੁੰਡੇ ਨੂੰ ਕੈਨੇਡਾ ਭੇਜਣ ਦੇ ਲਾਰੇ 'ਚ ਫਸਿਆ ਪਰਿਵਾਰ, ਉਹ ਹੋਇਆ ਜੋ ਸਚਿਆ ਨਾ ਸੀ


author

Gurminder Singh

Content Editor

Related News