ਮਾਂ ਨਾਲ ਜਾ ਰਹੇ 3 ਸਾਲਾ ਮਾਸੂਮ ਨਾਲ ਹੋ ਗਈ ਅਣਹੋਣੀ, ਤੇਜ਼ ਰਫ਼ਤਾਰ ਟਰੱਕ ਦੀ ਲਪੇਟ ''ਚ ਆਉਣ ਕਾਰਨ ਹੋਈ ਮੌਤ

Friday, Oct 18, 2024 - 05:09 AM (IST)

ਜਲੰਧਰ (ਸ਼ੋਰੀ)– ਵੈਸਟ ਹਲਕੇ ਵਿਚ ਤੇਜ਼ ਰਫਤਾਰ ਵਾਹਨਾਂ ਕਾਰਨ ਨਾਬਾਲਗ ਬੱਚਿਆਂ ਦੀ ਮੌਤ ਦੇ ਮਾਮਲੇ ਵਧ ਰਹੇ ਹਨ। ਹੁਣ ਇਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਦੋਂ ਇਕ 3 ਸਾਲਾ ਬੱਚੇ ਦੀ ਮੌਤ ਵੀ ਵੈਸਟ ਹਲਕੇ ਵਿਚ ਹੋਈ ਹੈ।

ਜਾਣਕਾਰੀ ਮੁਤਾਬਕ ਵਡਾਲਾ ਰੋਡ ਨੇੜੇ ਦੁਪਹਿਰ ਸਮੇਂ ਇਕ ਤੇਜ਼ ਰਫਤਾਰ ਟਰੱਕ, ਜਿਹੜਾ ਕਿ ਗੈਸ ਸਿਲੰਡਰਾਂ ਨਾਲ ਭਰਿਆ ਹੋਇਆ ਸੀ, ਦੀ ਲਪੇਟ ਵਿਚ ਆਉਣ ਨਾਲ 3 ਸਾਲਾ ਬੱਚੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਨੇੜੇ ਮੌਜੂਦ ਲੋਕਾਂ ਦਾ ਗੁੱਸਾ ਫੁੱਟ ਪਿਆ ਅਤੇ ਉਨ੍ਹਾਂ ਟਰੱਕ ਡਰਾਈਵਰ ਨੂੰ ਕਾਬੂ ਕਰ ਕੇ ਉਸ ਦੀ ਚੰਗੀ ‘ਖਾਤਿਰਦਾਰੀ’ ਕੀਤੀ।

ਮਾਮਲੇ ਦੀ ਜਾਣਕਾਰੀ ਪਾ ਕੇ ਮੌਕੇ ’ਤੇ ਥਾਣਾ ਲਾਂਬੜਾ ਦੀ ਪੁਲਸ ਪੁੱਜੀ ਪਰ ਹੱਦਬੰਦੀ ਥਾਣਾ ਭਾਰਗੋ ਕੈਂਪ ਦੀ ਹੋਣ ਤੋਂ ਬਾਅਦ ਐੱਸ.ਐੱਚ.ਓ. ਅਸ਼ੋਕ ਕੁਮਾਰ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪੁੱਜੇ। ਮ੍ਰਿਤਕ ਬੱਚੇ ਦੀ ਪਛਾਣ ਧਰਮਵੀਰ ਪੁੱਤਰ ਦਿਨੇਸ਼ ਨਿਵਾਸੀ ਯੂ.ਪੀ., ਹਾਲ ਵਾਸੀ ਪਿੰਡ ਨੰਗਲ, ਪਠਾਨਕੋਟ ਬਾਈਪਾਸ ਚੌਕ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਭੈਣ ਦੇ ਪੁੱਤ ਹੋਣ ਦੀ ਖੁਸ਼ੀ 'ਚ ਮਿਠਾਈ ਲੈਣ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਦੋਵਾਂ ਦੀ ਹੋ ਗਈ ਮੌਤ

ਪੁਲਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਦਿਨੇਸ਼ ਨੇ ਦੱਸਿਆ ਕਿ ਉਹ ਆਪਣੇ ਬੇਟੇ ਨਾਲ ਦੁਪਹਿਰ ਲੱਗਭਗ 3.30 ਵਜੇ ਪੈਦਲ ਵਿਰਕ ਐਨਕਲੇਵ ਗੇਟ ਨੰਬਰ 3 ਨੇੜਿਓਂ ਲੰਘ ਰਿਹਾ ਸੀ। ਇਸੇ ਵਿਚਕਾਰ ਇਕ ਟਰੱਕ ਤੇਜ਼ੀ ਨਾਲ ਉਨ੍ਹਾਂ ਵੱਲ ਆ ਰਿਹਾ ਸੀ, ਜਿਸ ਨੂੰ ਦੇਖ ਕੇ ਉਸ ਨੇ ਛਾਲ ਮਾਰ ਦਿੱਤੀ, ਜਦੋਂ ਕਿ ਟਰੱਕ ਦੀ ਲਪੇਟ ਵਿਚ ਆਉਣ ਨਾਲ ਉਨ੍ਹਾਂ ਦੇ ਬੇਟੇ ਦੇ ਸਿਰ ਅਤੇ ਸਰੀਰ ’ਤੇ ਹੋਰ ਸੱਟਾਂ ਲੱਗੀਆਂ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ।

ਥਾਣਾ ਭਾਰਗੋ ਕੈਂਪ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਦਾ ਕਹਿਣਾ ਹੈ ਕਿ ਮੁਲਜ਼ਮ ਟਰੱਕ ਡਰਾਈਵਰ ਸੁਖਚੈਨ ਸਿੰਘ ਪੁੱਤਰ ਕਸ਼ਮੀਰ ਸਿੰਘ ਨਿਵਾਸੀ ਨੂਰਪੁਰ-ਮਾਛੀਵਾੜਾ, ਜ਼ਿਲਾ ਫਿਰੋਜ਼ਪੁਰ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ 15 ਅਕਤੂਬਰ ਨੂੰ 14 ਸਾਲਾ ਅੱਲ੍ਹੜ ਵਿਸ਼ਾਲ ਨਿਵਾਸੀ ਗੁਰੂ ਹਰਗੋਬਿੰਦ ਨਗਰ ਬਸਤੀ ਸ਼ੇਖ ਨੂੰ ਟਾਟਾ 407 ਨੇ ਆਪਣੀ ਲਪੇਟ ਵਿਚ ਲੈ ਲਆ ਸੀ, ਜਿਸ ਕਾਰਨ ਉਸ ਦੀ ਵੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦਾ ਇਕ ਰੂਪ ਇਹ ਵੀ, ਦੇਖ ਕੇ ਹਰ ਕੋਈ ਕਰ ਰਿਹਾ ਤਾਰੀਫ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News