ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸਹੁਰਾ ਪਰਿਵਾਰ ਨੇ ਕੁੱਟ-ਕੁੱਟ ਮਾਰਿਆ ਜਵਾਈ, ਗਲੀ 'ਚ ਸੁੱਟੀ ਲਾਸ਼

Saturday, May 27, 2023 - 12:12 PM (IST)

ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸਹੁਰਾ ਪਰਿਵਾਰ ਨੇ ਕੁੱਟ-ਕੁੱਟ ਮਾਰਿਆ ਜਵਾਈ, ਗਲੀ 'ਚ ਸੁੱਟੀ ਲਾਸ਼

ਲੋਪੋਕੇ (ਜ.ਬ.) : ਸਬ ਡਵੀਜ਼ਨ ਲੋਪੋਕੇ ’ਚ ਜਵਾਈ ਨੂੰ ਸਹੁਰੇ ਪਰਿਵਾਰ ਵਲੋਂ ਕੁੱਟਮਾਰ ਕਰ ਕੇ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕ ਜਵਾਈ ਨਿਰੰਜਨ ਸਿੰਘ ਦੇ ਭਤੀਜੇ ਗੋਰਾ ਸਿੰਘ ਨੇ ਦੱਸਿਆ ਕਿ ਉਸਦੇ ਚਾਚੇ ਦਾ ਸਹੁਰੇ ਪਰਿਵਾਰ ਨਾਲ ਪਿਛਲੇ ਕੁਝ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ ਤੇ ਉਸ ਦੀ ਪਤਨੀ ਆਪਣੇ ਪੇਕੇ ਘਰ ਰਹਿ ਰਹੀ ਸੀ। ਬੀਤੇ ਦਿਨ ਜਦੋਂ ਮੇਰਾ ਚਾਚਾ ਟੈਂਪੂ ’ਤੇ ਆਪਣੇ ਸਹੁਰੇ ਘਰ ਲੋਪੋਕੇ ਆਇਆ ਤਾਂ ਸਹੁਰਾ ਪਰਿਵਾਰ ਨੇ ਉਸ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਗਲੀ ਵਿਚ ਸੁੱਟ ਦਿੱਤਾ।

ਇਹ ਵੀ ਪੜ੍ਹੋ- ਖੰਨਾ ਦੇ SSP ਦਫ਼ਤਰ 'ਚ ਵਾਪਰੀ ਵੱਡੀ ਘਟਨਾ, ਸੀਨੀਅਰ ਕਾਂਸਟੇਬਲ ਦੀ ਗੋਲ਼ੀ ਲੱਗਣ ਕਾਰਣ ਮੌਤ

ਇਸ ਸਬੰਧੀ ਸਾਨੂੰ ਫੋਨ ’ਤੇ ਕਿਸੇ ਨੇ ਸੂਚਨਾ ਦਿੱਤੀ। ਸੂਚਨਾ ਮਿਲਣ 'ਤੇ ਫਿਰ ਜਦੋਂ ਅਸੀਂ ਆ ਕੇ ਦੇਖਿਆ ਤਾਂ ਨਿਰੰਜਨ ਸਿੰਘ ਮ੍ਰਿਤਕ ਹਾਲਤ ਵਿਚ ਗਲੀ ਵਿਚ ਪਿਆ ਸੀ। ਇਸ ਸਬੰਧੀ ਮ੍ਰਿਤਕ ਦੇ ਸਹੁਰੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਅਸੀਂ ਘਰ 'ਚ ਮੌਜੂਦ ਨਹੀਂ ਸੀ। ਸਾਡੇ ਜਵਾਈ ਨੇ ਲੋਪੋਕੇ ਆ ਕੇ ਮੇਰੀ ਕੁੜੀ ਦੀ ਕੁੱਟਮਾਰ ਕੀਤੀ ਤੇ ਫ਼ਰਾਰ ਹੋ ਗਿਆ। ਸਾਨੂੰ ਨਹੀਂ ਪਤਾ ਕਿ ਉਸ ਦੀ ਮੌਤ ਕਿਸ ਤਰ੍ਹਾਂ ਹੋਈ ਹੈ। ਇਸ ਸਬੰਧੀ ਪੁਲਸ ਥਾਣਾ ਲੋਪੋਕੇ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਇਸ ਸਬੰਧੀ 174 ਦੀ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋ- ਪਹਿਲਾਂ ਦੋਸਤ ਦਾ ਕਤਲ ਕਰ ਨਹਿਰ ’ਚ ਸੁੱਟੀ ਲਾਸ਼, ਫਿਰ ਆਤਮਿਕ ਸ਼ਾਂਤੀ ਲਈ ਕੀਰਤਪੁਰ ਜਾ ਕਰਵਾਇਆ ਪਾਠ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News