ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਡੂੰਘਾ ਸਦਮਾ, ਜਵਾਈ ਦਾ ਦਿਹਾਂਤ
Thursday, Apr 25, 2024 - 05:13 PM (IST)

ਮੋਹਾਲੀ (ਨਿਆਮੀਆਂ) : ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਬਲਵੰਤ ਸਿੰਘ ਰਾਮੂਵਾਲੀਆ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ (ਭਾਜਪਾ ਦੇ ਮੈਂਬਰ ਕਾਰਜਕਰਨੀ ਅਤੇ ਸਾਬਕਾ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ) ਦੇ ਪਤੀ ਅਰਵਿੰਦਰ ਸਿੰਘ ਭੁੱਲਰ (58) ਦੀ ਗੰਭੀਰ ਬਿਮਾਰੀ ਕਾਰਨ ਅੱਜ ਗੰਗਾਨਗਰ ਦੇ ਹਸਪਤਾਲ 'ਚ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਅਰਵਿੰਦਰ ਸਿੰਘ ਭੁੱਲਰ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੀ ਬੇਵਕਤੀ ਮੌਤ 'ਤੇ ਅਕਾਲੀ ਦਲ ਦੇ ਆਗੂ ਸੁਖਦੇਵ ਸਿੰਘ ਢੀਂਡਸਾ, ਪ੍ਰੇਮ ਸਿੰਘ ਚੰਦੂਮਾਜਰਾ, ਮੋਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਦੇ ਆਗੂ ਸੰਜੀਵ ਵਸ਼ਿਸ਼ਟ, ਸੁੰਦਰ ਲਾਲ ਅਗਰਵਾਲ ਅਤੇ ਹੋਰਨਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।