ਜਵਾਈ ਨੇ ਸੱਸ ਦੇ ਸਿਰ 'ਚ ਮਾਰੀ ਗੋਲੀ, ਮਿੰਟਾਂ 'ਚ ਪੁਲਸ ਛਾਉਣੀ 'ਚ ਤਬਦੀਲ ਹੋਇਆ ਹਸਪਤਾਲ
Tuesday, Jul 01, 2025 - 02:48 PM (IST)

ਅੰਮ੍ਰਿਤਸਰ- ਅੰਮ੍ਰਿਤਸਰ 'ਚ ਜਵਾਈ ਵੱਲੋਂ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ, ਜਿਥੇ ਬੀਤੇ ਦਿਨ ਜਵਾਈ ਨੇ ਸ਼ਰੇਆਮ ਸਿਵਲ ਹਸਪਤਾਲ 'ਚ ਦਾਖਲ ਹੋ ਕੇ ਆਪਣੀ ਸੱਸ ਦੇ ਸਿਰ 'ਚ ਗੋਲੀ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ, ਉਸਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ। ਹਾਲਾਂਕਿ ਉਸ ਵੱਲੋਂ ਪਤਨੀ 'ਤੇ ਵੀ ਗੋਲੀਆਂ ਚਲਾਈਆਂ ਗਈਆਂ, ਜੋ ਗੋਲੀਆਂ ਕੰਧ 'ਚ ਜਾ ਲੱਗੀਆਂ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮਿੰਟਾਂ 'ਚ ਸਿਵਲ ਹਸਪਤਾਲ ਪੁਲਸ ਛਾਉਣੀ 'ਚ ਤਬਦੀਲ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ ਪ੍ਰੇਸ਼ਾਨੀਆਂ ਦੇ ਰੋੜੇ
ਇਸ ਦੌਰਾਨ ਪੁਲਸ ਨੂੰ ਸੂਚਨਾ ਦਿੱਤੀ ਗਈ। ਡੀਐਸਪੀ ਕਰਤਾਰਪੁਰ ਵਿਜੇ ਕਵਾਰ ਅਤੇ ਥਾਣਾ ਮੁਖੀ ਇੰਸਪੈਕਟਰ ਰਮਨਦੀਪ ਸਿੰਘ ਮੌਕੇ 'ਤੇ ਪਹੁੰਚੇ, ਉਦੋਂ ਤੱਕ ਦੋਸ਼ੀ ਭੱਜ ਚੁੱਕਾ ਸੀ। ਜਾਣਕਾਰੀ ਅਨੁਸਾਰ, ਜੋਤੀ ਪਿੰਡ ਬ੍ਰਹਮਪੁਰ ਦੀ ਰਹਿਣ ਵਾਲੀ ਹੈ। ਉਸਦਾ ਵਿਆਹ ਕਪੂਰਥਲਾ ਦੇ ਪਿੰਡ ਔਜਲਾ ਦੇ ਸੁਖਚੈਨ ਸਿੰਘ ਨਾਲ ਹੋਇਆ ਹੈ। ਉਸਦਾ ਪਤੀ ਨਾਲ ਕੁੱਟਮਾਰ ਕਰਦਾ ਸੀ ਜਿਸ ਕਾਰਨ ਉਸਦਾ ਸਿਵਲ ਹਸਪਤਾਲ ਕਰਤਾਰਪੁਰ ਵਿੱਚ ਇਲਾਜ ਚੱਲ ਰਿਹਾ ਸੀ। ਸੋਮਵਾਰ ਸ਼ਾਮ ਨੂੰ ਉਸਦੀ ਮਾਂ ਕੁਲਵਿੰਦਰ ਕੌਰ ਉਸਦੇ ਨਾਲ ਮੌਜੂਦ ਸੀ, ਜਦੋਂ ਉਸਦਾ ਪਤੀ ਸੁਖਚੈਨ ਸਿੰਘ ਅਚਾਨਕ ਸਿਵਲ ਹਸਪਤਾਲ ਪਹੁੰਚ ਗਿਆ ਅਤੇ ਆਪਣੀ ਪਿਸਤੌਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜੋਤੀ ਦੀ ਮਾਂ ਕੁਲਵਿੰਦਰ ਕੌਰ ਦੇ ਸਿਰ 'ਚ ਗੋਲੀ ਲੱਗ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
ਸਿਵਲ ਹਸਪਤਾਲ ਵਿਚ ਦਾਖਲ ਹਸਪਤਾਲ ਦਾ ਸਟਾਫ ਘਬਰਾ ਗਿਆ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਭੱਜਣ ਲੱਗੇ। ਡਿਊਟੀ 'ਤੇ ਮੌਜੂਦ ਡਾਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੋਲੀ ਕੁਲਵਿੰਦਰ ਕੌਰ ਦੇ ਸਿਰ ਵਿੱਚੋਂ ਲੰਘ ਗਈ ਸੀ। ਮੁੱਢਲੀ ਸਹਾਇਤਾ ਤੋਂ ਬਾਅਦ ਉਸਨੂੰ ਐਂਬੂਲੈਂਸ ਰਾਹੀਂ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ। ਡੀਐਸਪੀ ਵਿਜੇ ਕਵਾਰ ਅਨੁਸਾਰ ਦੋਸ਼ੀ ਸੁਖਚੈਨ ਸਿੰਘ ਮੌਕੇ ਤੋਂ ਭੱਜ ਗਿਆ, ਪਰ ਉਸਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8