ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ

Thursday, Apr 30, 2026 - 05:04 PM (IST)

ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ

ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਦੇ ਪਿੰਡ ਤਨੇਲ 'ਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਖੂਨ ਦੇ ਰਿਸ਼ਤੇ ਤਾਰ-ਤਾਰ ਹੋ ਗਏ।  ਦਰਅਸਲ ਇਕ ਨੌਜਵਾਨ ਵੱਲੋਂ ਆਪਣੇ ਹੀ ਮਾਂ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦਾ ਪਤੀ ਫੌਜ ਵਿੱਚ ਸੀ ਅਤੇ ਉਸਦੀ ਪੰਜ ਸਾਲ ਪਹਿਲਾਂ ਮੌਤ ਹੋ ਚੁੱਕੀ ਸੀ। ਫੌਜੀ ਦੀ ਮੌਤ ਤੋਂ ਬਾਅਦ ਮਿਲੇ ਮੁਆਵਜ਼ੇ ਅਤੇ ਪੈਸਿਆਂ ਨੂੰ ਲੈ ਕੇ ਘਰ ਵਿੱਚ ਵਿਵਾਦ ਚੱਲ ਰਿਹਾ ਸੀ। ਦੋਸ਼ ਹੈ ਕਿ ਮੁੰਡੇ ਦਾ ਫੁੱਫੜ ਲਗਾਤਾਰ ਉਸਨੂੰ ਮਾਂ ਦੇ ਖਿਲਾਫ ਭੜਕਾਉਂਦਾ ਰਿਹਾ ਸੀ, ਜਿਸ ਕਾਰਨ ਘਰ ਵਿੱਚ ਤਣਾਅ ਵਧਦਾ ਗਿਆ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ

ਪਰਿਵਾਰਕ ਮੈਂਬਰਾਂ ਮੁਤਾਬਕ ਬੀਤੇ ਦਿਨ ਨੂੰ ਉਸ ਨੇ ਮਾਂ ਨੂੰ ਘਰ ਬੁਲਾਇਆ ਸੀ, ਪਰ ਅਗਲੇ ਹੀ ਦਿਨ ਦੁਪਹਿਰ ਕਰੀਬ ਤਿੰਨ ਵਜੇ ਮੁੰਡੇ ਕਰਮਵੀਰ ਨੇ ਆਪਣੀ ਮਾਂ ਦਾ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਸਿਰ ‘ਤੇ ਵੀ ਵਾਰ ਕੀਤੇ, ਜਿਸ ਨਾਲ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵੇਲੇ ਘਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਸਨ। ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਇਹ ਸਾਰਾ ਕੁਝ ਪੈਸਿਆਂ ਦੇ ਲਾਲਚ ਕਾਰਨ ਹੋਇਆ। ਉਨ੍ਹਾਂ ਦਾ ਕਹਿਣਾ ਹੈ ਕਿ ਫੌਜੀ ਦੀ ਮੌਤ ਤੋਂ ਬਾਅਦ ਮਿਲੇ ਲੱਖਾਂ ਰੁਪਏ ਨੂੰ ਲੈ ਕੇ ਘਰ ਵਿੱਚ ਵਿਵਾਦ ਸੀ, ਜਿਸ ਤੋਂ ਬਾਅਦ ਮੁੰਡੇ ਨੇ ਆਪਣੀ ਮਾੰ ਦਾ ਕਤਲ ਕਰ ਦਿੱਤਾ। ਪਰਿਵਾਰ ਨੇ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਕਿਸੇ ਵੀ ਕੀਮਤ ‘ਤੇ ਉਨ੍ਹਾਂ ਨੂੰ ਬਖ਼ਸ਼ਿਆ ਨਾ ਜਾਵੇ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਦੂਜੇ ਪਾਸੇ, ਜਦੋਂ ਪੁਲਸ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਮੀਡੀਆ ਦੇ ਸਵਾਲਾਂ ਤੋਂ ਕਿਨਾਰਾ ਕਰਦੇ ਨਜ਼ਰ ਆਏ। ਪੁਲਸ ਵੱਲੋਂ ਕਿਹਾ ਗਿਆ ਕਿ ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਉੱਚ ਅਧਿਕਾਰੀ ਹੀ ਦੇਣਗੇ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਪੂਰੇ ਮਾਮਲੇ ‘ਚ ਸੱਚ ਸਾਹਮਣੇ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News