ਜ਼ਮੀਨ ਦੇ ਲਾਲਚ 'ਚ ਅੰਨ੍ਹੇ ਹੋਏ ਪੁੱਤ ਨੇ ਕੀਤਾ ਪਿਓ ਦਾ ਕਤਲ (ਤਸਵੀਰਾਂ)

Monday, Dec 04, 2017 - 04:06 PM (IST)

ਜ਼ਮੀਨ ਦੇ ਲਾਲਚ 'ਚ ਅੰਨ੍ਹੇ ਹੋਏ ਪੁੱਤ ਨੇ ਕੀਤਾ ਪਿਓ ਦਾ ਕਤਲ (ਤਸਵੀਰਾਂ)

ਮਾਨਸਾ (ਸੰਦੀਪ ਮਿੱਤਲ)-ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਕਲਯੁਗੀ ਪੁੱਤ ਨੇ ਇੱਟ ਅਤੇ ਕਸੀਆ ਮਾਰ ਕੇ ਆਪਣੇ ਹੀ ਪਿਤਾ ਨੂੰ ਜ਼ਖਮੀ ਕਰ ਦਿੱਤਾ, ਜਿੱਥੇ ਸਿਵਲ ਹਸਪਤਾਲ ਮਾਨਸਾ ਤੋਂ ਜ਼ਖਮੀ ਹੋਏ ਵਿਅਕਤੀ ਨੂੰ ਮਾਨਸਾ ਤੋਂ ਬਠਿੰਡਾ ਵਿਖੇ ਰੈਫਰ ਕੀਤਾ ਗਿਆ ਸੀ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੀ ਧੀ ਦੇ ਬਿਆਨਾਂ 'ਤੇ ਮ੍ਰਿਤਕ ਦੇ ਪੁੱਤਰ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਦਕਿ ਦੋਸ਼ੀ ਅਜੇ ਫਰਾਰ ਹੈ। 

PunjabKesariਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਾਨਸਾ ਖੁਰਦ ਵਿਖੇ ਰਹਿੰਦੇ ਪਿਓ-ਪੁੱਤਰ ਵਿਚਕਾਰ ਜ਼ਮੀਨੀ ਵਿਵਾਦ ਦੇ ਚੱਲਦਿਆਂ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਗੁੱਸੇ 'ਚ ਆਏ ਪੁੱਤਰ ਨੇ ਆਪਣੇ ਹੀ ਪਿਤਾ ਨੂੰ ਮਾਰਨ ਦੀ ਨਿਯਤ ਨਾਲ ਇੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ 'ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਬਠਿੰਡਾ ਦੇ ਆਦੇਸ਼ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਅਤੇ ਬਠਿੰਡਾ ਵਿਖੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਸਿਟੀ-2 ਮੁਖੀ ਗੁਰਮੀਤ ਸਿੰਘ ਨੇ ਦੱਸਿਆ ਕਿ ਮਰਨ ਵਾਲੇ ਰੁਪਿੰਦਰ ਸਿੰਘ ਅਤੇ ਉਸਦੇ ਪੁੱਤਰ ਚਮਨਦੀਪ ਸਿੰਘ ਵਿਚਕਾਰ ਜ਼ਮੀਨ ਨੂੰ ਲੈ ਕੇ ਮਾਮੂਲੀ ਝਗੜਾ ਹੋਇਆ ਸੀ, ਜਿਸ ਤੋਂ ਬਾਅਦ ਚਮਨਦੀਪ ਸਿੰਘ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਜਿਸ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਦੋਂਕਿ ਦੋਸ਼ੀ ਅਜੇ ਫਰਾਰ ਹੈ।


Related News