ਪੁੱਤ ਹੋਇਆ ਕਪੁੱਤ, ਡੰਡਿਆਂ ਨਾਲ ਕੁੱਟ-ਕੁੱਟ ਮਾਂ ਨੂੰ ਦਿੱਤੀ ਦਰਦਨਾਕ ਮੌਤ

Tuesday, Jul 18, 2023 - 02:57 PM (IST)

ਪੁੱਤ ਹੋਇਆ ਕਪੁੱਤ, ਡੰਡਿਆਂ ਨਾਲ ਕੁੱਟ-ਕੁੱਟ ਮਾਂ ਨੂੰ ਦਿੱਤੀ ਦਰਦਨਾਕ ਮੌਤ

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਪਿੰਡ ਸਾਮਰਾਏ 'ਚ ਇਕ ਨੌਜਵਾਨ ਵੱਲੋਂ ਆਪਣੀ ਮਾਂ ਦਾ ਡੰਡਿਆਂ ਨਾਲ ਕੁੱਟ-ਕੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਸ੍ਰੀ ਹਰਗੋਬਿੰਦਪੁਰ ਦੇ ਐੱਸ.ਐੱਚ.ਓ ਬਲਜੀਤ ਕੌਰ ਸਰਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕਿ ਮ੍ਰਿਤਕ ਦੇ ਪੁੱਤਰ ਰਛਪਾਲ ਸਿੰਘ ਪੁੱਤਰ ਮੰਗਤ ਰਾਮ ਵਾਸੀ ਸਮਰਾਏ ਨੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਮੇਰੀ ਮਾਤਾ ਜਸਬੀਰ ਕੌਰ ਮੇਰੇ ਭਰਾ ਸਤਪਾਲ ਮਸੀਹ ਨਾਲ ਰਹਿ ਰਹੀ ਸੀ।

ਇਹ ਵੀ ਪੜ੍ਹੋ- ਦੁਖਦ ਖ਼ਬਰ: ਰੋਜ਼ੀ ਰੋਟੀ ਲਈ ਵਿਦੇਸ਼ ਗਏ ਅੰਮ੍ਰਿਤਸਰ ਦੇ ਵਿਅਕਤੀ ਨਾਲ ਵਾਪਰੀ ਅਣਹੋਣੀ, ਮੌਤ

ਬੀਤੇ ਦਿਨ ਸਤਪਾਲ ਮਸੀਹ ਮਾਤਾ ਜਸਵੀਰ ਕੌਰ ਕੋਲੋਂ ਜਬਰਨ ਪੈਸੇ ਦੀ ਮੰਗ ਕਰ ਰਿਹਾ ਸੀ। ਮਾਤਾ ਵੱਲੋਂ ਪੈਸੇ ਨਾ ਦੇਣ 'ਤੇ ਸਤਪਾਲ ਮਸੀਹ ਨੇ ਮਾਤਾ ਦਾ ਡੰਡਿਆਂ ਨਾਲ ਕੁੱਟ-ਕੁੱਟ ਕਤਲ ਕਰ ਦਿੱਤਾ। ਐੱਸ.ਐੱਚ.ਓ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਹੈ ਕਿ ਰਸ਼ਪਾਲ ਸਿੰਘ ਪੁੱਤਰ ਮੰਗਤ ਰਾਮ ਦੇ ਬਿਆਨਾਂ ਦੇ ਅਧਾਰ 'ਤੇ ਥਾਣਾ ਸ੍ਰੀ ਹਰਗੋਬਿੰਦਪੁਰ 'ਚ ਮੁਕੱਦਮਾ ਨੰਬਰ 100 ਧਾਰਾ 302 ਆਈ .ਪੀ. ਸੀ ਤਹਿਤ ਕੇਸ ਦਰਜ ਕਰਕੇ ਪੁਲਸ ਵੱਲੋਂ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਚਾਂਦਪੁਰ ਬੰਨ੍ਹ ਨੇ ਉਜਾੜੇ ਮਾਨਸਾ ਦੇ ਕਈ ਪਿੰਡ, ਮਚ ਗਈ ਹਾਹਾਕਾਰ, ਵੀਡੀਓ 'ਚ ਵੇਖੋ ਦਰਦ ਬਿਆਨ ਕਰ ਰਹੇ ਲੋਕ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News