ਪੰਜਾਬ ''ਚ ਰੂਹ ਕੰਬਾਊ ਵਾਰਦਾਤ! ਜਨਮ ਦਿਨ ਲਈ ਪੈਸੇ ਨਾ ਦੇਣ ''ਤੇ ਪੁੱਤ ਨੇ ਕੀਤਾ ਪਿਓ ਦਾ ਕਤਲ
Thursday, Sep 18, 2025 - 07:04 PM (IST)

ਫਤਿਹਗੜ੍ਹ ਸਾਹਿਬ (ਵਿਪਨ)- ਫਤਿਹਗੜ੍ਹ ਸਾਹਿਬ ਦੇ ਪਿੰਡ ਪੱਤੋ ਵਿਖੇ ਇਕ ਪੁੱਤਰ ਨੇ ਬੇਰਹਮੀ ਨਾਲ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਕਤਲ ਦਾ ਕਾਰਨ ਸਿਰਫ਼ ਇੰਨਾ ਸੀ ਕਿ ਪੁੱਤਰ ਆਪਣੇ ਜਨਮ ਦਿਨ ‘ਤੇ ਪਿਤਾ ਤੋਂ 5 ਹਜ਼ਾਰ ਰੁਪਏ ਮੰਗ ਰਿਹਾ ਸੀ ਪਰ ਉਸ ਦਾ ਪਿਤਾ ਉਸ ਨੂੰ 1 ਹਜ਼ਾਰ ਰੁਪਏ ਦੇ ਰਹੇ ਸਨ।
ਇਸ ਦੌਰਾਨ ਗੁੱਸੇ ਵਿੱਚ ਆ ਕੇ ਪੁੱਤਰ ਨੇ ਕੈਂਚੀ ਨਾਲ ਤਿੱਖੇ ਵਾਰ ਕਰਕੇ ਪਿਤਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ (44) ਵਾਸੀ ਪੌਤ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਵੱਡਾ ਖ਼ਤਰਾ! ਬਿਆਸ ਦਰਿਆ 'ਚ ਪਾਣੀ ਵੱਧਣ ਕਾਰਨ ਰੁੜ੍ਹਿਆ ਸੜਕ ਦਾ ਹਿੱਸਾ, ਪਿੰਡਾਂ ਨਾਲ ਟੁੱਟਿਆ ਸੰਪਰਕ
ਥਾਣਾ ਬਡਾਲੀ ਆਲਾ ਸਿੰਘ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਸ ਦੇ ਪੁੱਤਰ ਵਰਿੰਦਰਜੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਹ ਮੌਕੇ ਤੋਂ ਫਰਾਰ ਹੋ ਗਿਆ ਸੀ ਅਤੇ ਉਸ ਦੀ ਤਲਾਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫ਼ਾਸ਼! 1 ਲੱਖ 85 ਹਜ਼ਾਰ ਟ੍ਰਾਮਾਡੋਲ ਗੋਲ਼ੀਆਂ ਬਰਾਮਦ, 4 ਗ੍ਰਿਫ਼ਤਾਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8