ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ

Wednesday, Sep 28, 2022 - 11:38 AM (IST)

ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ

ਝਬਾਲ (ਨਰਿੰਦਰ) - ਥਾਣਾ ਝਬਾਲ ਅਧੀਨ ਆਉਂਦੇ ਪਿੰਡ ਕੋਟ ਧਰਮੂ ਚੰਦ ਕਲਾਂ ਵਿਖੇ ਜਾਇਦਾਦ ਨੂੰ ਲੈ ਕੇ ਚਲ ਰਹੇ ਵਿਵਾਦ ਦੇ ਕਾਰਨ ਇਕ ਸਾਬਕਾ ਫੌਜੀ ਵਲੋਂ ਆਪਣੇ ਪਿਓ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਸਾਬਕਾ ਫੌਜੀ ਦਿਲਬਾਗ ਸਿੰਘ ਪੁੱਤਰ ਰਘਬੀਰ ਸਿੰਘ ਦਾ ਆਪਣੇ ਪਿਓ ਨਾਲ ਜਾਇਦਾਦ ਨੂੰ ਲੈ ਕੇ ਕਾਫ਼ੀ ਸਮੇਂ ਤੋਂ ਵਿਵਾਦ ਚਲ ਰਿਹਾ ਸੀ। 

ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪਤਾ ਲੱਗਾ ਹੈ ਕਿ ਦਿਲਬਾਗ ਦਾ ਪਿਤਾ ਰਘਬੀਰ ਸਿੰਘ ਉਸਦੇ ਦੂਸਰੇ ਭਰਾ ਮਹਿਤਾਬ ਸਿੰਘ ਦੇ ਘਰ ਰਹਿ ਰਿਹਾ ਸੀ। ਅੱਜ ਸਵੇਰੇ ਦਿਲਬਾਗ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਪਿਤਾ ਰਘਬੀਰ ਸਿੰਘ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਘਟਨਾ ਦਾ ਪਤਾ ਚਲਦਿਆਂ ਹੀ ਥਾਣਾ ਝਬਾਲ ਦੀ ਪੁਲਸ ਘਟਨਾ ਸਥਾਨ ’ਤੇ ਪਹੁੰਚ ਗਈ। ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਹਸਪਤਾਲ ਭੇਜ ਦਿੱਤਾ ਅਤੇ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

 


author

rajwinder kaur

Content Editor

Related News