ਪੁਲਸ ਕਰਮਚਾਰੀ ਦੇ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮੌਤ

Thursday, Aug 05, 2021 - 08:59 PM (IST)

ਪੁਲਸ ਕਰਮਚਾਰੀ ਦੇ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮੌਤ

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ)-ਸ਼ਹਿਰ ਦੇ ਬੂੜਾ ਗੁੱਜਰ ਰੋਡ ਨਿਵਾਸੀ ਪੁਲਸ ਕਰਮਚਾਰੀ ਦੇ ਪੁੱਤ ਨੇ ਖੁਦ ਨੂੰ ਪਿਤਾ ਦੇ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸਿਟੀ ਇੰਚਾਰਜ ਅੰਗਰੇਜ ਸਿੰਘ ਨੇ ਦੱਸਿਆ ਕਿ ਬੂੜਾ ਗੁੱਜਰ ਰੋਡ ’ਤੇ ਰਹਿਣ ਵਾਲੇ ਏ. ਐੱਸ. ਆਈ. ਜਸਵਿੰਦਰ ਸਿੰਘ ਦੇ ਪੁੱਤ ਸਿਮਰਨਜੀਤ ਸਿੰਘ ਨੇ ਆਪਣੇ ਪਿਤਾ ਦੇ ਪਿਸਤੌਲ ਨਾਲ ਕੰਨਪਟੀ ’ਤੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਹਾਕੀ ਖਿਡਾਰੀ ਰੁਪਿੰਦਰਪਾਲ ਸਿੰਘ ਦੇ ਘਰ ਪਹੁੰਚੇ ਨਵਜੋਤ ਸਿੱਧੂ, ਪਰਿਵਾਰ ਨੂੰ ਇਤਿਹਾਸਕ ਜਿੱਤ ਦੀਆਂ ਦਿੱਤੀਆਂ ਵਧਾਈਆਂ


 


author

Manoj

Content Editor

Related News