ਮਰਹੂਮ ਗਾਇਕ ਚਮਕੀਲੇ ਦਾ ਪੁੱਤ ਇਕ ਕਿਲੋ ਅਫੀਮ ਸਣੇ ਗ੍ਰਿਫ਼ਤਾਰ (ਵੀਡੀਓ)

Thursday, Jun 16, 2022 - 12:57 AM (IST)

ਧਾਰੀਵਾਲ/ਲੁਧਿਆਣਾ (ਖੋਸਲਾ, ਬਲਬੀਰ, ਜਵਾਹਰ) : ਥਾਣਾ ਧਾਰੀਵਾਲ ਦੀ ਪੁਲਸ ਨੇ ਇਕ ਕਿਲੋ ਅਫੀਮ ਸਮੇਤ ਮਰਹੂਮ ਗਾਇਕ ਚਮਕੀਲੇ ਦੇ ਪੁੱਤਰ ਜੈਮਲਜੀਤ ਸਿੰਘ ਤੇ ਉਸ ਦੇ ਸਾਥੀ ਰਾਜ ਕੁਮਾਰ ਨੂੰ ਇਕ ਕਿੱਲੋ ਅਫੀਮ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਜੀਤ ਸਿੰਘ ਨੱਤ ਨੇ ਦੱਸਿਆ ਕਿ ਬੀਤੀ ਰਾਤ ਥਾਣਾ ਧਾਰੀਵਾਲ ਦੀ ਪੁਲਸ ਤੇ ਸੀ.ਆਈ.ਏ. ਸਟਾਫ ਵੱਲੋਂ ਵਾਹਨਾਂ ਆਦਿ ਦੀ ਚੈਕਿੰਗ ਲਈ ਖੁੰਡਾ ਬਾਈਪਾਸ ਪੁਲ ਧਾਰੀਵਾਲ ਨੇੜੇ ਨਾਕਾ ਲਗਾਇਆ ਗਿਆ ਸੀ ਕਿ ਪਿੰਡ ਖੁੰਡਾ ਸਾਈਡ ਤੋਂ ਇਕ ਕਾਰ ਆਈ, ਜਿਸ ਦੇ ਡਰਾਈਵਰ ਨੇ ਨਾਕੇ ਨੂੰ ਦੇਖ ਕੇ ਕਾਰ ਨੂੰ ਇਕਦਮ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ ਪਰ ਪੁਲਸ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਕਾਰ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ: ਪੁਲਸ ਨੇ ਹੁਸ਼ਿਆਰਪੁਰ ਤੋਂ ਦਬੋਚਿਆ ਗੈਂਗਸਟਰ ਗੋਲਡੀ ਬਰਾੜ ਦਾ ਜੀਜਾ

ਇਸ ਦੌਰਾਨ ਸਵਿਫਟ ਕਾਰ ਨੂੰ ਰੋਕ ਕੇ ਜਦ ਤਲਾਸ਼ੀ ਲਈ ਗਈ ਤਾਂ ਕਾਰ 'ਚ ਸਵਾਰ ਮਰਹੂਮ ਗਾਇਕ ਚਮਕੀਲੇ ਦੇ ਪੁੱਤਰ ਜੈਮਲਜੀਤ ਸਿੰਘ ਤੇ ਉਸ ਦੇ ਸਾਥੀ ਰਾਜ ਕੁਮਾਰ ਕੋਲੋਂ ਇਕ ਕਿੱਲੋ 7 ਗ੍ਰਾਮ ਦੇ ਕਰੀਬ ਅਫੀਮ ਬਰਾਮਦ ਕੀਤੀ ਗਈ ਤੇ ਇਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

ਖ਼ਬਰ ਇਹ ਵੀ : ਮੂਸੇਵਾਲਾ ਕੇਸ 'ਚ ਵੱਡਾ ਖੁਲਾਸਾ, ਉਥੇ ਹੀ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਨੂੰ ਮਿਲੀ ਹਰੀ ਝੰਡੀ, ਪੜ੍ਹੋ TOP 10

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News