ਜਲੰਧਰ: ਰਿਟਾਇਰਡ ਪੁਲਸ ਕਰਮਚਾਰੀ ਦੇ ਪੁੱਤ ਨੇ ਕੀਤੀ ਖ਼ੁਦਕੁਸ਼ੀ, ਕੁਝ ਮਹੀਨੇ ਪਹਿਲਾਂ ਤੈਅ ਹੋਇਆ ਸੀ ਰਿਸ਼ਤਾ

Sunday, Feb 27, 2022 - 06:26 PM (IST)

ਜਲੰਧਰ: ਰਿਟਾਇਰਡ ਪੁਲਸ ਕਰਮਚਾਰੀ ਦੇ ਪੁੱਤ ਨੇ ਕੀਤੀ ਖ਼ੁਦਕੁਸ਼ੀ, ਕੁਝ ਮਹੀਨੇ ਪਹਿਲਾਂ ਤੈਅ ਹੋਇਆ ਸੀ ਰਿਸ਼ਤਾ

ਜਲੰਧਰ (ਰਮਨ)– ਥਾਣਾ ਨੰਬਰ 4 ਅਧੀਨ ਪੈਂਦੇ ਮੁਹੱਲਾ ਕੋਟ ਪਕਸ਼ੀਆਂ ਵਿਚ ਰਿਟਾਇਰਡ ਪੁਲਸ ਕਰਮਚਾਰੀ ਦੇ 28 ਸਾਲਾ ਪੁੱਤਰ ਰਜਤ ਸ਼ਰਮਾ ਨੇ ਬੀਤੀ ਦੇਰ ਰਾਤ ਦਿਮਾਗੀ ਪ੍ਰੇਸ਼ਾਨੀ ਕਾਰਨ ਆਪਣੇ ਕਮਰੇ ਵਿਚ ਫਾਹ ਲਾ ਕੇ ਖੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਨੂੰ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ, ਜਿਸ ਨੂੰ ਇਲਾਜ ਲਈ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ’ਤੇ ਪਹੁੰਚੀ ਥਾਣਾ ਨੰਬਰ 4 ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਯੂਕ੍ਰੇਨ ’ਚ ਫਸੇ ਹੁਸ਼ਿਆਪੁਰ ਜ਼ਿਲ੍ਹੇ ਦੇ 20 ਲੋਕਾਂ ਦੀ ਸੂਚੀ ਗ੍ਰਹਿ ਵਿਭਾਗ ਨੂੰ ਭੇਜੀ

ਥਾਣਾ ਨੰਬਰ 4 ਦੇ ਇੰਚਾਰਜ ਹਰਵਿੰਦਰ ਸਿੰਘ ਨੇ ਦੱਸਿਆ ਕਿ ਸੁਭਾਸ਼ ਚੰਦਰ ਪੁੱਤਰ ਰੱਖਾ ਰਾਮ ਨਿਵਾਸੀ ਕੋਟ ਪਕਸ਼ੀਆਂ ਰਿਟਾਇਰਡ ਪੁਲਸ ਕਰਮਚਾਰੀ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ 3 ਲੜਕੇ ਅਤੇ 3 ਲੜਕੀਆਂ ਹਨ। ਉਸ ਦਾ 28 ਸਾਲਾ ਲੜਕਾ ਰਜਤ ਸ਼ਰਮਾ ਗੁਰੂ ਅਮਰਦਾਸ ਨਗਰ ਵਿਚ ਮੋਬਾਇਲਾਂ ਦਾ ਕੰਮ ਕਰਦਾ ਸੀ, ਕੋਰੋਨਾ ਕਾਲ ਦੌਰਾਨ ਕੰਮਕਾਜ ਨਾ ਹੋਣ ਕਰਕੇ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਦਿਮਾਗੀ ਪ੍ਰੇਸ਼ਾਨੀ ਕਾਰਨ ਦੇਰ ਰਾਤ 12.15 ਵਜੇ ਉਸ ਨੇ ਆਪਣੇ ਕਮਰੇ ਵਿਚ ਫਾਹ ਲਾ ਕੇ ਖ਼ੁਦਕੁਸ਼ੀ ਕਰ ਲਈ। ਉਸ ਨੂੰ ਪੱਖੇ ਤੋਂ ਲਾਹ ਕੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਏਜੰਟਾਂ ਦੀ ਖੇਡ, ਯੂਰਪ ਦਾ ਲਾਲਚ ਦੇ ਕੇ ਨੌਜਵਾਨਾਂ ਨੂੰ ਭੇਜਿਆ ਯੂਕ੍ਰੇਨ, ਇੰਝ ਵਿਛਾਇਆ ਜਾਂਦੈ ਜਾਲ

ਰਜਤ 3 ਭਰਾਵਾਂ ਵਿਚੋਂ ਸਭ ਤੋਂ ਛੋਟਾ ਸੀ। ਸਿਰਫ਼ 5 ਮਹੀਨੇ ਪਹਿਲਾਂ ਹੀ ਉਸ ਦਾ ਰਿਸ਼ਤਾ ਤੈਅ ਹੋਇਆ। ਉਹ ਆਪਣੇ ਭਰਾ ਨਾਲ ਮੋਬਾਇਲਾਂ ਦਾ ਕੰਮ ਕਰਦਾ ਸੀ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭਿਜਵਾ ਦਿੱਤੀ ਹੈ। ਪੁਲਸ ਨੇ ਉਕਤ ਮਾਮਲੇ ਵਿਚ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ: MBBS ਕਰਨ ਲਈ ਯੂਕ੍ਰੇਨ ਗਈਆਂ ਕਪੂਰਥਲਾ ਜ਼ਿਲ੍ਹੇ ਦੀਆਂ 4 ਕੁੜੀਆਂ ਫਸੀਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News