ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਤਲ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੂੰ ਤੁਰੰਤ ਕੀਤਾ ਜਾਵੇ ਗ੍ਰਿਫਤਾਰ: ਬਾਦਲ

Sunday, Oct 03, 2021 - 09:39 PM (IST)

ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਤਲ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੂੰ ਤੁਰੰਤ ਕੀਤਾ ਜਾਵੇ ਗ੍ਰਿਫਤਾਰ: ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਲਖੀਮਪੁਰ ਖੇੜੀ ਵਿਖੇ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਕੇ ਚਾਰ ਕਿਸਾਨਾਂ ਨੂੰ ਮੌਤ ਦੇ ਘਾਟ ਉਤਾਰਨ ਅਤੇ 8 ਹੋਰਨਾਂ ਨੂੰ ਗੰਭੀਰ ਫੱਟੜ ਕਰਨ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਨੂੰ ਦਬਾਉਣ ਲਈ ਸਰਕਾਰ ਕਿਸ ਹੱਦ ਤੱਕ ਡਿੱਗ ਸਕਦੀ ਹੈ, ਅੱਜ ਫਿਰ ਹੋਇਆ ਸਾਬਤ : ਟਿਕੈਤ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮਾਮਲੇ ਵਿਚ ਉੱਤਰ ਪ੍ਰਦੇਸ਼ ਪੁਲਸ ਨੇ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੂੰ ਬਚਾਉਣ ਦਾ ਯਤਨ ਕਰ ਰਹੀ ਹੈ ਜੋ ਹੈਰਾਨੀਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਨਾ ਸਿਰਫ ਅਸ਼ੀਸ਼ ਮਿਸ਼ਰਾ ਦੇ ਖ਼ਿਲਾਫ਼ ਤੁਰੰਤ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ ਬਲਕਿ ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ- ਪੰਜਾਬ 'ਚ 58 ਸਾਲ ਤੋਂ ਵੱਧ ਉਮਰ ਦੇ ਸਰਕਾਰੀ ਕਰਮਚਾਰੀਆਂ ਦੀ ਹੋਵੇਗੀ ਛੁੱਟੀ
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਹੁਣ ਤੱਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਦਾ ਦੇਸ਼ ਵਿਚ ਇਕ ਬਹੁਤ ਗਲਤ ਸੰਕੇਤ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਉੱਤਰ ਪ੍ਰਦੇਸ਼ ਸਰਕਾਰ ਨੂੰ ਤੁਰੰਤ ਹਦਾਇਤ ਕਰੇ ਕਿ ਕਤਲ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਨਿਆਂ ਪ੍ਰਦਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸ਼ੀਸ਼ ਮਿਸ਼ਰਾ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਸੰਦੇਸ਼ ਜਾਵੇ ਕਿ ਦੇਸ਼ ਅੰਨਦਾਤਾ ਦੇ ਖਿਲਾਫ਼ ਅਜਿਹੀ ਕਰੂਰਤਾਂ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਕਿਹਾ ਕਿ ਅਸੀਂ ਇਸ ਨਿਰਦਈ ਕਾਰੇ ਦੀ ਜ਼ੋਰਦਾਰ ਨਿਖੇਧੀ ਕਰਦੇ ਹਾਂ।


author

Bharat Thapa

Content Editor

Related News