ਸੁਜਾਨਪੁਰ ’ਚ ਤਾਰ-ਤਾਰ ਹੋਇਆ ਪਵਿੱਤਰ ਰਿਸ਼ਤਾ, ਕਲਯੁਗੀ ਪੁੱਤ ਨੇ ਮਾਂ ਨਾਲ ਟੱਪੀਆਂ ਹੱਦਾਂ

Wednesday, May 18, 2022 - 10:29 PM (IST)

ਸੁਜਾਨਪੁਰ ’ਚ ਤਾਰ-ਤਾਰ ਹੋਇਆ ਪਵਿੱਤਰ ਰਿਸ਼ਤਾ, ਕਲਯੁਗੀ ਪੁੱਤ ਨੇ ਮਾਂ ਨਾਲ ਟੱਪੀਆਂ ਹੱਦਾਂ

ਸੁਜਾਨਪੁਰ (ਜੋਤੀ) : ਸੁਜਾਨਪੁਰ ਦੇ ਨਾਲ ਲੱਗਦੇ ਇਕ ਪਿੰਡ ਵਿਚ ਮਾਂ-ਪੁੱਤ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰਨ ਵਾਲਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਸ ਵਿਚ ਇਕ ਕਲਯੁਗੀ ਪੁੱਤ ਨੇ ਆਪਣੀ ਮਾਂ ਨਾਲ ਜਬਰ-ਜ਼ਿਨਾਹ ਕਰ ਦਿੱਤਾ। ਪੁਲਸ ਨੇ ਮੁਲਜ਼ਮ ਅਵਤਾਰ ਸਿੰਘ ਪੁੱਤਰ ਰਘੂਨਾਥ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਡੀ. ਐੱਸ. ਪੀ. ਧਾਰਕਲਾਂ ਮੰਗਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੀੜਤ ਜਨਾਨੀ ਨੇ ਪੁਲਸ ਨੂੰ ਆਪਣੇ ਬਿਆਨਾਂ ਵਿਚ ਦੱਸਿਆ ਕਿ ਰਾਤ ਸਮੇਂ ਉਹ ਆਪਣੇ ਘਰ ਵਿਚ ਸੁੱਤੀ ਹੋਈ ਸੀ ਅਤੇ ਦੇਰ ਉਸ ਦਾ ਪੁੱਤਰ ਅਵਤਾਰ ਸਿੰਘ ਨਸ਼ੇ ਵਿਚ ਉਸ ਦੇ ਕਮਰੇ ਵਿਚ ਕੁੰਡੀ ਤੋੜ ਕੇ ਦਾਖਲ ਹੋ ਗਿਆ ਅਤੇ ਜ਼ਬਰਦਸਤੀ ਉਸ ਨਾਲ ਜਬਰ-ਜ਼ਿਨਾਹ ਕੀਤਾ ਅਤੇ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਗ੍ਰਿਫ਼ਤਾਰ ਕੀਤੀ ਜਨਾਨੀ, ਚਿੱਟਾ ਵੇਚਣ ਦਾ ਤਰੀਕਾ ਸੁਣ ਉੱਡਣਗੇ ਹੋਸ਼

ਇਸ ਦੇ ਚੱਲਦੇ ਪੁਲਸ ਨੇ ਪੀੜਤਾ ਦੇ ਬਿਆਨਾਂ ’ਤੇ ਮੁਲਜ਼ਮ ਅਵਤਾਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਡੀ. ਐੱਸ. ਪੀ. ਮੰਗਲ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਜਾਂਚ ਦੇ ਨਾਲ-ਨਾਲ ਤੁਰੰਤ ਚੁਸਤੀ ਦਿਖਾਉਂਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮਾਮੂਲੀ ਝਗੜੇ ’ਚ ਹੈਵਾਨ ਬਣ ਗਿਆ ਪਤੀ, ਪਤਨੀ ਨੂੰ ਦਿੱਤੀ ਦਿਲ ਕੰਬਾਉਣ ਵਾਲੀ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News