ਕੁੱਖੋਂ ਪੈਦਾ ਹੋਏ ਪੁੱਤ ਦਾ ਕਾਰਨਾਮਾ : ਵਿਧਵਾ ਮਾਂ ਨੂੰ ਕੁੱਟ-ਕੁੱਟ ਘਰੋਂ ਕੱਢਿਆ ਬਾਹਰ (ਤਸਵੀਰਾਂ)

Wednesday, Mar 10, 2021 - 03:51 PM (IST)

ਕੁੱਖੋਂ ਪੈਦਾ ਹੋਏ ਪੁੱਤ ਦਾ ਕਾਰਨਾਮਾ : ਵਿਧਵਾ ਮਾਂ ਨੂੰ ਕੁੱਟ-ਕੁੱਟ ਘਰੋਂ ਕੱਢਿਆ ਬਾਹਰ (ਤਸਵੀਰਾਂ)

ਬੁਢਲਾਡਾ (ਬਾਂਸਲ) : ਸਥਾਨਕ ਸ਼ਹਿਰ ਦੇ ਵਾਰਡ ਨੰਬਰ-8 ਵਿੱਚ ਇੱਕ ਵਿਧਵਾ ਨੂੰ ਉਸਦੇ ਪੁੱਤਰ ਵੱਲੋਂ ਕੁੱਟਮਾਰ ਕਰਕੇ ਘਰੋ ਬਾਹਰ ਕੱਢ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਵੀਡੀਓ ਵੀ ਸੋਸ਼ਲ ਮੀਡੀਆਂ ’ਤੇ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਇਹ ਮਾਮਲਾ ਸਥਾਨਕ ਸਿਟੀ ਪੁਲਸ ਕੋਲ ਆ ਗਿਆ। ਘਟਨਾ ਸਥਾਨ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਹੁਸ਼ਿਆਰਪੁਰ ’ਚ ਫੈਲੀ ਸਨਸਨੀ : ਨੌਜਵਾਨਾਂ ਨੇ ਪ੍ਰਾਪਟੀ ਡੀਲਰ ’ਤੇ ਚਲਾਈਆਂ ਅੰਧਾਧੁੰਦ ਗੋਲੀਆਂ

PunjabKesari

ਪੱਤਰਕਾਰ ਵਲੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪੀੜਤ ਵਿਧਵਾ ਜਨਾਨੀ ਨੇ ਪੁਲਸ ਨੂੰ ਦਰਖ਼ਾਸਤ ਦੇ ਕੇ ਆਪਣੀ ਜਾਨ ਮਾਲ ਦੀ ਰਾਖੀ ਕਰਨ ਦੀ ਮੰਗ ਕੀਤੀ ਹੈ। ਉਸ ਨੇ ਦੱਸਿਆ ਕਿ ਉਸਦਾ ਇਕਲੌਤਾ ਪੁੱਤਰ ਲੰਮੇ ਸਮੇਂ ਤੋਂ ਉਸਦੀ ਕੁੱਟਮਾਰ ਕਰਦਾ ਆ ਰਿਹਾ ਹੈ, ਜਿਸ ਦੇ ਬਾਰੇ ਦੱਸਣ ’ਤੇ ਵੀ ਉਸਨੂੰ ਕੋਈ ਇਨਸਾਫ ਨਹੀਂ ਮਿਲ ਰਿਹਾ। 

ਪੜ੍ਹੋ ਇਹ ਵੀ ਖ਼ਬਰ - ਪਾਕਿ ’ਚ ਵੱਡੀ ਵਾਰਦਾਤ : ਹਿੰਦੂ ਫਿਰਕੇ ਦੇ ਵਿਅਕਤੀ ਨੇ ਪਤਨੀ ਸਣੇ 3 ਬੱਚਿਆਂ ਦੇ ਕਤਲ ਮਗਰੋਂ ਕੀਤੀ ਖ਼ੁਦਕੁਸ਼ੀ

PunjabKesari

ਐੱਸ.ਐੱਚ.ਓ. ਸਿਟੀ ਸੁਰਜਨ ਸਿੰਘ ਨੇ ਉਪਰੋਕਤ ਘਟਨਾ ਦੇ ਸਬੰਧ ’ਚ ਪੁਸ਼ਟੀ ਕਰਦੇ ਹੋਏ ਕਿਹਾ ਕਿ ਪੀੜਤ ਜਨਾਨੀ ਆਪਣੀਆਂ ਕੁੜੀਆਂ ਦੇ ਨਾਲ ਸਾਡੇ ਕੋਲ ਆਈ ਸੀ। ਪੁਲਸ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਉਕਤ ਪੀੜਤਾ ਨੂੰ ਇਨਸਾਫ ਜ਼ਰੂਰ ਦੇਵੇਗੀ।

ਪੜ੍ਹੋ ਇਹ ਵੀ ਖ਼ਬਰ - Mahashivratri 2021: ਮਹਾਸ਼ਿਵਰਾਤਰੀ ’ਤੇ ਜ਼ਰੂਰ ਕਰੋ ਇਹ ਉਪਾਅ, ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ

PunjabKesari

ਪੜ੍ਹੋ ਇਹ ਵੀ ਖ਼ਬਰ - ਆਖਿਰ ਕਦੋਂ ਤੱਕ ਚੱਲੇਗੀ ਕਿਸਾਨਾਂ ਤੇ ਮੋਦੀ ਸਰਕਾਰ ਦੀ ਖੇਤੀ ਕਾਨੂੰਨਾਂ ਨੂੰ ਲੈ ਕੇ ‘ਕਸ਼ਮਕਸ਼’


author

rajwinder kaur

Content Editor

Related News