ਇੰਝ ਉੱਜੜਣਗੀਆਂ ਖ਼ੁਸ਼ੀਆਂ ਸੋਚਿਆ ਨਾ ਸੀ, ਜਵਾਨੀ ਦੀ ਬਰੂਹੇ ਪਹੁੰਚਣ ਤੋਂ ਪਹਿਲਾਂ ਪੁੱਤ ਨੂੰ ਮੌਤ ਨੇ ਪਾਇਆ ਘੇਰਾ

01/10/2023 6:31:55 PM

ਅੰਮ੍ਰਿਤਸਰ (ਬਿਊਰੋ) : ਅੰਮ੍ਰਿਤਸਰ ਦੇ ਖਾਸਾ ਰੋਡ ’ਤੇ ਉਸ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਇਕ 17 ਸਾਲਾ ਨਾਬਾਲਿਗ ਲੜਕਾ ਸਕੂਟੀ ’ਤੇ ਸਵਾਰ ਹੋ ਕੇ ਅੰਮ੍ਰਿਤਸਰ ਵੱਲ ਆ ਰਿਹਾ ਸੀ ਅਤੇ ਰਸਤੇ ਵਿਚ ਇਕ ਇਨੋਵਾ ਗੱਡੀ ਨੇ ਉਸ ਨੂੰ ਟੱਕਰ ਮਾਰੀ ਗਈ ਜਿਸ ਵਿਚ ਮੁੰਡੇ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ ਨਾਮ ਜਤਿਨ ਖੰਨਾ ਦੱਸਿਆ ਜਾ ਰਿਹਾ ਹੈ, ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਪਰਿਵਾਰ ਸਪੁਰਦ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਵੱਡੇ ਸਟਾਰਾਂ ’ਚ ਆਉਂਦਾ ਸੀ ਸ਼ਹੀਦ ਕੁਲਦੀਪ ਬਾਜਵਾ, ਲੱਖਾਂ ਲੋਕ ਕਰਦੇ ਸੀ ਫਾਲੋਅ

ਘਟਨਾ ਦੀ ਜਾਂਚ ਕਰਨ ਵਾਲੇ ਪੁਲਸ ਮੁਲਾਜ਼ਮਾਂ ਨੇ ਦੱਸਿਆ ਕਿ ਐਕਟਿਵਾ ਸਵਾਰ ਲੜਕਾ ਅੰਮ੍ਰਿਤਸਰ ਵਾਲ ਆ ਰਿਹਾ ਸੀ ਅਤੇ ਰਸਤੇ ਵਿਚ ਉਕਤ ਇਨੋਵਾ ਚਾਲਕ ਵਲੋਂ ਉਸ ਨੂੰ ਟੱਕਰ ਮਾਰ ਦਿੱਤ ਗਈ। ਇਸ ਹਾਦਸੇ ਵਿਚ ਐਕਟਿਵਾ ਚਾਲਕ ਲੜਕੇ ਦੀ ਮੌਤ ਹੋ ਗਈ। ਪੁਲਸ ਦਾ ਕਹਿਣਾ ਹੈ ਕਿ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ। ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਮ੍ਰਿਤਕ ਦੇਹ ਦੇ ਦਿੱਤੀ ਗਈ ਹੈ ਤਾਂ ਜੋ ਪਰਿਵਾਰ ਆਪਣੇ ਪੁੱਤਰ ਦੀਆਂ ਅੰਤਿਮ ਰਸਮਾਂ ਕਰ ਸਕੇ। ਪੁਲਸ ਮੁਤਾਬਕ ਇਸ ਹਾਦਸੇ ਲਈ ਜ਼ਿੰਮੇਵਾਰ ਇਨੋਵਾ ਚਾਲਕ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਇਹ ਵੀ ਪੜ੍ਹੋ :  3 ਬੱਚਿਆਂ ਦੀ ਮਾਂ ਦੇ ਪਿਆਰ ’ਚ ਫਸਿਆ 22 ਸਾਲ ਦਾ ਮੁੰਡਾ, ਹੁਣ ਕੀੜੇ ਪਈ ਮਿਲੀ ਲਾਸ਼ (ਵੀਡੀਓ)

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh