ਸੋਨੀ ਵੱਲੋਂ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਸੂਬੇ ''ਚ ਰੋਜਾਨਾ 40 ਹਜ਼ਾਰ ਟੈਸਟ ਕਰਨ ਦੇ ਹੁਕਮ
Wednesday, Dec 01, 2021 - 01:49 AM (IST)
ਚੰਡੀਗੜ੍ਹ- ਦੁਨੀਆ ਦੇ ਕੁਝ ਦੇਸ਼ਾਂ ਵਿੱਚ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਰਾਜ ਦੇ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਕੋਵਿਡ-19 ਦੀ ਸੰਭਾਵੀ ਤੀਸਰੀ ਲਹਿਰ ਦੇ ਮੱਦੇਨਜ਼ਰ ਕਰੋਨਾ ਦੀ ਜਾਂਚ ਸਬੰਧੀ ਸੂਬੇ ਵਿਚ ਰੋਜਾਨਾ 40000 ਟੈਸਟ ਕਰਨ ਦੇ ਹੁਕਮ ਦਿੱਤੇ ਹਨ।
ਸੋਨੀ ਨੇ ਅੱਜ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਜਿਹਨਾਂ ਵਿੱਚ ਵਿਕਾਸ ਗਰਗ ਸਕੱਤਰ ਸਿਹਤ ਵਿਭਾਗ, ਕੁਮਾਰ ਰਾਹੁਲ ਐਮ.ਡੀ. ਐਨ.ਐਚ.ਐਮ., ਭੁਪਿੰਦਰ ਸਿੰਘ ਐਮ.ਡੀ. ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਡਾ. ਅੰਦੇਸ਼ ਕੰਗ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਓ.ਪੀ. ਗੋਜਰਾ, ਡਾਇਰੈਕਟਰ ਸਿਹਤ ਸੇਵਾਵਾਂ ਸਮੇਤ ਪੰਜਾਬ ਰਾਜ ਦੇ ਸਿਵਲ ਸਰਜਨ ਅਤੇ ਕੁਝ ਸੀ.ਐਚ.ਸੀ/ਪੀ.ਐਚ.ਸੀ ਦੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਸੰਭਾਵਾ ਖਤਰੇ ਤੋਂ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਗਈ।
ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਭਾਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਹੁਣ ਤੋਂ ਤਿਆਰੀਆਂ ਆਰੰਭ ਕਰਨ ਦੇ ਹੁਕਮ ਦਿੰਦਿਆਂ ਕਿਹਾ
ਡਬਲਿਊ.ਐਚ.ਉ. ਅਨੁਸਾਰ ਨਵੇਂ ਵਾਇਰਸ ਦੀ ਪਹਿਚਾਣ ਕਰਨ ਵਿਚ ਆਰ.ਟੀ.ਪੀ.ਸੀ.ਆਰ. ਟੈਸਟ ਸਮਰੱਥ ਹੈ ਇਸ ਲਈ ਸੂਬੇ ਵਿਚ ਕੋਵਿਡ 19 ਸਬੰਧੀ ਵੱਧ ਤੋਂ ਵੱਧ ਆਰ.ਟੀ.ਪੀ.ਸੀ.ਆਰ. ਟੈਸਟ ਹੀ ਕੀਤੇ ਜਾਣ।
ਸੋਨੀ ਨੇ ਹਦਾਇਤ ਕੀਤੀ ਕਿ ਨਵੇਂ ਵਾਇਰਸ ਤੋਂ ਪੀੜਤ ਹੋਣ ਵਾਲੇ ਸੱਕੀ ਮਰੀਜਾਂ ਨੂੰ ਦਾਖਲ ਕਰਨ ਲਈ ਵੱਖਰੇ ਵਾਰਡ ਸਥਾਪਤ ਕੀਤੇ ਜਾਣ।
ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣੀ ਅਫ਼ਰੀਕਾ, ਬ੍ਰਾਜ਼ੀਲ, ਬੰਗਲਾ ਦੇਸ਼, ਬੋਤਸਵਾਨਾ, ਚੀਨ, ਮਾਰੀਸ਼ਿਅਸ, ਨਿਊਜ਼ੀਲੈਂਡ, ਜਿੰਮਬਾਵੇ, ਸਿੰਘਾਪੁਰ, ਹਾਂਗਕਾਂਗ ਅਤੇ ਇਜ਼ਰਾਈਲ ਤੋਂ ਆਉਣ ਵਾਲੇ ਯਾਤਰੀਆਂ ਦਾ ਪੰਜਾਬ ਵਿੱਚ ਆਉਣ ਤੇ ਇਕਾਂਤਵਾਸ ਸਬੰਧੀ ਪੁਖਤਾ ਨਿਗਰਾਨੀ ਪ੍ਰਬੰਧ ਕਰਨ ਲਈ ਵੀ ਕਿਹਾ।
ਇਸ ਮੌਕੇ ਵਿਭਾਗ ਦੇ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਜਾਣ ਅਤੇ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖਰੀਦ ਲਈ ਵੀ ਆਰਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਅਗਲੇ ਕੁਝ ਦਿਨਾਂ ਵਿਚ ਇਹ ਸਪਲਾਈ ਵਿਭਾਗ ਨੂੰ ਪ੍ਰਾਪਤ ਹੋ ਜਾਵੇਗੀ।