ਸੋਨੀ ਵਲੋਂ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਫੌਗਿੰਗ ਦੀ ਕਾਰਵਾਈ ਤੇਜ਼ ਕਰਨ ਦੇ ਹੁਕਮ

10/27/2021 3:37:28 PM

ਚੰਡੀਗੜ੍ਹ(ਅਸ਼ਵਨੀ)- ਪੰਜਾਬ ਰਾਜ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਨਾਲ ਨਜਿੱਠਣ ਲਈ ਕੀਤੀ ਜਾ ਰਹੀ ਫੌਗਿੰਗ ਦੀ ਗਤੀਵਿਧੀ ਨੂੰ ਹੋਰ ਤੇਜ਼ ਕੀਤਾ ਜਾਵੇ।
ਅੱਜ ਇਥੇ ਸੰਗਰੂਰ ਜ਼ਿਲ੍ਹੇ ਦੇ ਵਿਧਾਇਕਾਂ ਵਲੋਂ ਉਪ ਮੁੱਖ ਮੰਤਰੀ ਸੋਨੀ ਨਾਲ ਮੁਲਾਕਾਤ ਕਰਕੇ ਸੰਗਰੂਰ ਜ਼ਿਲੇ ’ਚ ਡੇਂਗੂ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ। ਜਿਸ ’ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਚੰਡੀਗੜ੍ਹ ਤਾਇਨਾਤ ਇਕ ਡਿਪਟੀ ਡਾਇਰੈਕਟਰ ਨੂੰ ਸੰਗਰੂਰ ਜ਼ਿਲੇ ’ਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਨ ਲਈ ਡਿਊਟੀ ਲਗਾਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਮੁੱਚੇ ਪੰਜਾਬ ਰਾਜ ’ਚ ਡੇਂਗੂ ਤੋਂ ਬਚਾਅ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਜਿਨ੍ਹਾਂ ’ਚ ਵਿਸ਼ੇਸ਼ ਤੌਰ ’ਤੇ ਫੌਗਿੰਗ, ਇਕੱਠੇ ਹੋਏ ਪਾਣੀ ਨੂੰ ਸਾਫ਼ ਕਰਨ ਅਤੇ ਸ਼ੱਕੀ ਮਰੀਜ਼ਾਂ ਦੇ ਟੈਸਟਾਂ ’ਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

Bharat Thapa

This news is Content Editor Bharat Thapa