ਅਕਾਲੀ ਦਲ ਦਾ ਕਿਲ੍ਹਾ ਫਤਿਹ ਕਰਨ ''ਤੇ ਸੋਨੀਆ ਗਾਂਧੀ ਨੇ ਵਿਧਾਇਕ ਆਵਲਾ ਨੂੰ ਦਿੱਤੀ ਵਧਾਈ
Monday, Jan 06, 2020 - 05:59 PM (IST)
ਜਲਾਲਾਬਾਦ (ਸੇਤੀਆ) - ਜਲਾਲਾਬਾਦ ਹਲਕੇ ਦੀ ਉਪ ਚੋਣ ਜਿੱਤਣ ਮਗਰੋਂ ਵਿਧਾਇਕ ਰਮਿੰਦਰ ਆਵਲਾ ਆਲ ਇੰਡੀਆ ਕਾਂਗਰਸ ਕਮੇਟੀ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਗ੍ਰਹਿ ਦਿੱਲੀ ਵਿਖੇ ਮਿਲੇ। ਇਸ ਮੁਲਾਕਾਤ ਦੌਰਾਨ ਸੋਨੀਆ ਗਾਂਧੀ ਨੇ ਵਿਧਾਇਕ ਆਵਲਾ ਨੂੰ ਅਕਾਲੀ ਦਲ ਦਾ ਕਿਲ੍ਹਾ ਫਤਿਹ ਕਰਨ 'ਤੇ ਵਧਾਈ ਦਿੱਤੀ। ਵਿਧਾਇਕ ਆਵਲਾ ਨੇ ਸੋਨੀਆ ਗਾਂਧੀ ਨੂੰ ਜਲਾਲਾਬਾਦ ਹਲਕੇ ਅੰਦਰ ਲੋੜੀਦੇ ਵਿਕਾਸ ਕਾਰਜਾਂ ਦੀ ਸੂਚੀ ਸੌਂਪਦੇ ਹੋਏ ਪਾਰਟੀ ਗਤੀਵਿਧੀਆਂ 'ਤੇ ਚਰਚਾ ਕੀਤੀ। ਆਵਲਾ ਨੇ ਉਨ੍ਹਾਂ ਨੂੰ ਦੱਸਿਆ ਕਿ ਪਿਛਲੇ ਲੰਬੇ ਸਮੇਂ ਦੌਰਾਨ ਇਥੇ ਅਕਾਲੀ ਦਲ ਅਤੇ ਬੀਜੇਪੀ ਦਾ ਕਬਜ਼ਾ ਰਿਹਾ ਹੈ ਅਤੇ ਸੁਖਬੀਰ ਬਾਦਲ ਉਥੋਂ ਦੇ ਵਿਧਾਇਕ ਰਹੇ ਚੁੱਕੇ ਹਨ।
ਇਸ ਦੌਰਾਨ ਆਵਲਾ ਨੇ ਕਿਹਾ ਕਿ ਉਨ੍ਹਾਂ ਨੂੰ ਹਲਕੇ ਅੰਦਰ ਵੱਡੀ ਇੰਡਸਟ੍ਰੀਜ ਅਤੇ ਹੋਰ ਲੋੜੀਦੀਆਂ ਸਹੂਲਤਾਂ ਦੀ ਲੋੜ ਦੇ ਬਾਰੇ ਦੱਸਿਆ, ਜਿਸ ਨਾਲ ਹਲਕੇ ਦੇ ਲੋਕਾਂ ਨੂੰ ਰੁਜ਼ਗਾਰ ਮਿਲ ਸਕਦਾ ਹੈ। ਮੁਲਾਕਾਤ ਦੌਰਾਨ ਸੋਨੀਆ ਗਾਂਧੀ ਨੇ ਵਿਧਾਇਕ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਜਲਾਲਾਬਾਦ 'ਚ ਜਨਤਾ ਦਾ ਧੰਨਵਾਦ ਕਰਨ ਲਈ ਪਹੁੰਚਣਗੇ ਅਤੇ ਵਿਕਾਸ ਕਾਰਜਾਂ ਲਈ ਵੱਧ ਤੋਂ ਵੱਧ ਗ੍ਰਾਂਟ ਮੁਹੱਈਆ ਕਰਵਾਉਣਗੇ। ਸੋਨੀਆ ਗਾਂਧੀ ਨੇ ਕਿਹਾ ਕਿ ਜਲਾਲਾਬਾਦ ਹਲਕੇ 'ਚ ਵਿਕਾਸ ਕਾਰਜਾਂ 'ਚ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪਾਰਟੀ ਦੀ ਮਜਬੂਤੀ ਲਈ ਨੌਜਵਾਨ ਵਰਗ ਨੂੰ ਵੱਧ ਤੋਂ ਵੱਧ ਪਾਰਟੀ ਨਾਲ ਜੋੜਣ ਦੀ ਵੀ ਗੱਲ ਕਹੀ।