''ਸੋਨੀਆ ਗਾਂਧੀ'' ਨੂੰ ਛੱਡ ਸਾਰੀਆਂ ਪਾਰਟੀਆਂ ਦੇ ਪ੍ਰਧਾਨਾਂ ਨੇ ਆਪਣੇ ਉਮੀਦਵਾਰਾਂ ਦੇ ਹੱਕ ''ਚ ਕੀਤਾ ਪ੍ਰਚਾਰ

02/17/2022 9:40:13 AM

ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਕੇਂਦਰੀ ਮੰਤਰੀਆਂ ਨੇ ਮੋਰਚਾ ਸੰਭਾਲਿਆ ਹੋਇਆ ਹੈ। ਦੂਜੇ ਪਾਸੇ ਕਾਂਗਰਸ ਦੇ ਦਿੱਗਜ ਆਗੂਆਂ 'ਚ ਖ਼ੁਦ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਇਕ ਤੋਂ ਬਾਅਦ ਇਕ ਰੈਲੀਆਂ ਕਰ ਰਹੇ ਹਨ ਪਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਦਰਸ਼ਨ ਨਹੀਂ ਹੋਏ, ਹਾਲਾਂਕਿ ਕਾਂਗਰਸ ਵੱਲੋਂ ਜਾਰੀ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਉਨ੍ਹਾਂ ਦਾ ਨਾਂ ਸ਼ਾਮਲ ਕੀਤਾ ਗਿਆ ਸੀ ਪਰ ਸਿਹਤ ਕਾਰਨਾਂ ਕਰਕੇ ਉਨ੍ਹਾਂ ਦੇ ਨਾ ਆਉਣ ਦਾ ਹਵਾਲਾ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਦਾਜ ਦੇ ਲੋਭੀ ਸਹੁਰਿਆਂ ਨੇ ਮਾਰ ਦਿੱਤੀ ਨੂੰਹ, 3 ਸਾਲ ਪਹਿਲਾਂ ਹੋਇਆ ਸੀ ਵਿਆਹ

ਇਹੀ ਗੱਲ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਲੈ ਕੇ ਕਹੀ ਗਈ ਹੈ। ਉਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਭਾਜਪਾ ਪ੍ਰਧਾਨ ਜੇ. ਪੀ. ਨੱਢਾ, ਬਸਪਾ ਮੁਖੀ ਮਾਇਆਵਤੀ, ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਸਿੰਘ ਢੀਂਡਸਾ ਵੱਲੋਂ ਵੱਖ-ਵੱਖ ਸੀਟਾਂ 'ਤੇ ਜਾ ਕੇ ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕੀਤਾ ਗਿਆ ਹੈ ਪਰ ਅੰਮ੍ਰਿਤਸਰ ਸੀਟ 'ਤੇ ਬਿਕਰਮ ਮਜੀਠੀਆ ਨਾਲ ਸਖ਼ਤ ਟੱਕਰ ਹੋਣ ਕਾਰਨ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਇਕ-ਅੱਧੀ ਸੀਟ 'ਤੇ ਹੀ ਜਾ ਸਕੇ ਹਨ ਅਤੇ ਕਾਂਗਰਸ ਦੇ ਪ੍ਰਚਾਰ ਦਾ ਸਾਰਾ ਦਾਰੋਮਦਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਟਿਕਿਆ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਚੋਣਾਂ 'ਚ ਦਿਲਚਸਪ ਪਹਿਲੂ, 2 ਸੀਟਾਂ 'ਤੇ ਪਤੀਆਂ ਖ਼ਿਲਾਫ਼ ਆਜ਼ਾਦ ਲੜਨਗੀਆਂ ਪਤਨੀਆਂ
ਇਹ ਕੇਂਦਰੀ ਮੰਤਰੀ ਵੀ ਆ ਚੁੱਕੇ ਹਨ ਮੈਦਾਨ 'ਚ
ਰਾਜਨਾਥ ਸਿੰਘ, ਨਿਤਿਨ ਗਡਕਰੀ, ਸਮ੍ਰਿਤੀ ਇਰਾਨੀ, ਪਿਯੂਸ਼ ਗੋਇਲ, ਹਰਦੀਪ ਸਿੰਘ ਪੁਰੀ, ਗਜੇਂਦਰ ਸਿੰਘ ਸ਼ੇਖਾਵਤ, ਮੀਨਾਕਸ਼ੀ ਲੇਖੀ, ਸੋਮ ਪ੍ਰਕਾਸ਼, ਕੈਲਾਸ਼ ਚੌਧਰੀ
4 ਸੂਬਿਆਂ ਦੇ ਮੁੱਖ ਮੰਤਰੀਆਂ ਨੇ ਦਿੱਤੀ ਦਸਤਕ
ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਦੂਜੇ ਸੂਬਿਆਂ ਦੇ 4 ਮੁੱਖ ਮੰਤਰੀਆਂ ਨੇ ਵੀ ਦਸਤਕ ਦਿੱਤੀ ਹੈ। ਜਿਨ੍ਹਾਂ 'ਚ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਾਂ ਪੱਕੇ ਤੌਰ 'ਤੇ ਡੇਰਾ ਲਾਇਆ ਹੋਇਆ ਹੈ। ਉੱਥੇ ਹੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ ਮੰਗਣ ਆ ਚੁੱਕੇ ਹਨ।
ਇਹ ਵੀ ਪੜ੍ਹੋ : ਜਲੰਧਰ 'ਚ 9 ਸਾਲਾ ਬੱਚੀ ਨਾਲ ਹੈਵਾਨੀਅਤ, ਖੂਨ ਨਾਲ ਲੱਥਪਥ ਮਾਸੂਮ ਨੂੰ ਖੂਹ ਨੇੜੇ ਛੱਡ ਭੱਜਿਆ ਦਰਿੰਦਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

Babita

This news is Content Editor Babita