ਸੋਨੀਆ ਗਾਂਧੀ ਵਲੋਂ ਸੁਨੀਲ ਜਾਖੜ ਦਾ ਅਸਤੀਫਾ ਨਾਮਨਜ਼ੂਰ

09/14/2019 7:17:42 PM

ਚੰਡੀਗੜ੍ਹ : ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਨੇ ਦਿੱਤੀ ਹੈ। ਇਸ ਸੰਬੰਧੀ ਸੋਨੀਆ ਗਾਂਧੀ ਵਲੋਂ ਬਕਾਇਦਾ ਲਿਖਤ ਵਿਚ ਪੱਤਰ ਜਾਰੀ ਕਰਕੇ ਸੁਨੀਲ ਜਾਖੜ ਨੂੰ ਪ੍ਰਧਾਨ ਦੇ ਅਹੁਦੇ 'ਤੇ ਰਹਿ ਕੇ ਪਹਿਲਾਂ ਵਾਂਗ ਕੰਮ ਜਾਰੀ ਰੱਖਣ ਲਈ ਕਿਹਾ ਗਿਆ ਹੈ। ਆਸ਼ਾ ਕੁਮਾਰੀ ਨੇ ਕਿਹਾ ਕਿ ਸੋਨੀਆ ਗਾਂਧੀ ਸੁਨੀਲ ਜਾਖੜ ਦੇ ਕੰਮ ਤੋਂ ਸੰਤੁਸ਼ਟ ਹਨ, ਲਿਹਾਜ਼ਾ ਉਨ੍ਹਾਂ ਜਾਖੜ ਦਾ ਅਸਤੀਫਾ ਨਾਮਨਜ਼ੂਰ ਕਰਦੇ ਹੋਏ ਉਨ੍ਹਾਂ ਨੂੰ ਅਹੁਦੇ 'ਤੇ ਬਣੇ ਰਹਿਣ ਦਾ ਹੁਕਮ ਦਿੱਤਾ ਹੈ। 

ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਹੱਥੋਂ ਮਿਲੀ ਵੱਡੀ ਹਾਰ ਤੋਂ ਬਾਅਦ ਸੁਨੀਲ ਜਾਖੜ ਨੇ ਸੂਬਾ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਾਖੜ ਨੇ ਇਹ ਅਸਤੀਫਾ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਦਿੱਤਾ ਸੀ। ਹਾਲਾਂਕਿ ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਪੰਜਾਬ ਕਾਂਗਰਸ ਦੀ ਸਮੁੱਚੀ ਇਕਾਈ ਵਲੋਂ ਜਾਖੜ ਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਵੀ ਕੀਤੀ ਗਈ ਸੀ ਪਰ ਬਾਵਜੂਦ ਇਸ ਦੇ ਉਹ ਅਸਤੀਫਾ 'ਤੇ ਬੇਜਿੱਦ ਸਨ।

Gurminder Singh

This news is Content Editor Gurminder Singh