ਹੜ੍ਹ ਪ੍ਰਭਾਵਿਤ ਇਲਾਕਿਆਂ ''ਚ ਪੁੱਜੀ ਸੋਨੀਆ ਮਾਨ, ਲੋਕਾਂ ਨੂੰ ਕੀਤੀ ਅਪੀਲ (ਵੀਡੀਓ)
Friday, Aug 29, 2025 - 09:00 PM (IST)

ਜਲੰਧਰ : ਆਮ ਆਦਮੀ ਪਾਰਟੀ ਦੀ ਰਾਜਾਸਾਂਸੀ ਤੋਂ ਹਲਕਾ ਇੰਚਾਰਜ ਸੋਨੀਆ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਪਹੁੰਚੇ ਹਨ। ਇਸ ਦੌਰਾਨ ਉਹ ਲੋਕਾਂ ਨੂੰ ਸੁਰੱਖਿਅਤ ਥਾਵਾਂ ਉੱਤੇ ਜਾਣ ਦੀ ਅਪੀਲ ਕਰਦੇ ਨਜ਼ਰ ਆਏ।
ਇਸ ਦੌਰਾਨ ਸੋਨੀਆ ਮਾਨ ਨੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਲੋਕਾਂ ਨੂੰ ਗੁਰੂਘਰ ਜਾਣ ਦੀ ਵੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਰਾਤ ਨੂੰ ਪਾਣੀ ਦਾ ਪੱਧਰ ਵਧ ਸਕਦਾ ਹੈ, ਉਹ ਆਪਣਾ ਸਾਮਾਨ ਲੈ ਕੇ ਗੁਰੂਘਰ ਚਲੇ ਜਾਣ। ਇਸ ਦੌਰਾਨ ਉਹ ਲੋਕਾਂ ਨੂੰ ਮਨਾਉਣ ਦੀ ਕੋਸ਼ਿਸ਼ ਵੀ ਕਰਦੀ ਨਜ਼ਰ ਆਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e