ਚੰਡੀਗੜ੍ਹ : ਸੋਨੂੰ ਸ਼ਾਹ ਦੇ ਕਤਲ ਮਾਮਲੇ ''ਚ ਹੋਈ ਪਹਿਲੀ ਗ੍ਰਿਫਤਾਰੀ
Thursday, Oct 03, 2019 - 12:19 PM (IST)
ਚੰਡੀਗੜ੍ਹ (ਕੁਲਦੀਪ) : ਇੱਥੇ ਬੁੜੈਲ 'ਚ ਬਦਮਾਸ਼ ਸੋਨੂੰ ਸ਼ਾਹ ਦੇ ਕਤਲ ਮਾਮਲੇ 'ਚ ਪਹਿਲੀ ਗ੍ਰਿਫਤਾਰੀ ਕੀਤੀ ਗਈ ਹੈ। ਪੁਲਸ ਨੇ ਇਸ ਮਾਮਲੇ 'ਚ ਇਕ ਹੋਟਲ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ ਇਕ ਦੇਸੀ ਕੱਟਾ ਵੀ ਬਰਾਮਦ ਹੋਇਆ ਹੈ। ਸੂਤਰਾਂ ਮੁਤਾਬਕ ਹੋਟਲ ਸੰਚਾਲਕ ਨੇ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਆਪਣੇ ਹੋਟਲ 'ਚ ਪਨਾਹ ਦਿੱਤੀ ਸੀ।
ਦੱਸ ਦੇਈਏ ਕਿ ਬੀਤੇ ਦਿਨੀਂ ਬੁੜੈਲ 'ਚ ਸੋਨੂੰ ਸ਼ਾਹ ਦੇ ਦਫਤਰ 'ਚ ਵੜ ਕੇ ਕੁਝ ਲੋਕਾਂ ਨੇ ਉਸ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਸੀ ਅਤੇ ਬਾਅਦ 'ਚ ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਨੇ ਲਈ ਸੀ। ਫਿਲਹਾਲ ਪੁਲਸ ਵਲੋਂ ਮਾਮਲੇ ਦੇ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।