ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼

Sunday, Mar 26, 2023 - 12:47 AM (IST)

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼

ਅੰਮ੍ਰਿਤਸਰ (ਸਰਬਜੀਤ): ਬੀਤੇ ਦਿਨੀਂ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼ ਗੁਰੂ ਨਗਰੀ ਅੰਮ੍ਰਿਤਸਰ ਵਿਚ ਪਹੁੰਚੇ। ਇਸ ਦੌਰਾਨ ਉਹ ਉਚੇਚੇ ਤੌਰ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। 

ਇਹ ਖ਼ਬਰ ਵੀ ਪੜ੍ਹੋ - ਮੋਦੀ ਸਰਨੇਮ ਮਾਮਲਾ: ਰਾਹੁਲ ਗਾਂਧੀ ਦੇ ਹੱਕ 'ਚ ਦੇਸ਼ ਪੱਧਰੀ ਸੱਤਿਆਗ੍ਰਹਿ ਕਰੇਗੀ ਕਾਂਗਰਸ

ਦਰਬਾਰ ਸਾਹਿਬ 'ਚ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਆਪਣੀ ਨਵੀਂ ਫ਼ਿਲਮ ਤੋਂ ਪਹਿਲਾਂ ਗੁਰੂ ਘਰ ਦਾ ਅਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਛੇਤੀ ਹੀ ਠੀਕ ਹੋ ਜਾਣਗੇ। 

PunjabKesari

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: PM ਮੋਦੀ ਦੀ ਸੁਰੱਖਿਆ 'ਚ ਮੁੜ ਹੋਈ ਕੁਤਾਹੀ, ਰੋਡ ਸ਼ੋਅ ਦੌਰਾਨ ਕਾਫ਼ਿਲੇ ਨੇੜੇ ਪੁੱਜਿਆ ਸ਼ਖ਼ਸ

ਇਹ ਵੀ ਪਤਾ ਲੱਗਾ ਹੈ ਕਿ ਸੋਨੂੰ ਸੂਦ ਆਪਣੀ ਨਵੀਂ ਫ਼ਿਲਮ ਦੀ ਪ੍ਰਮੋਸ਼ਨ ਲਈ ਪਹਿਲਾਂ ਇਕ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News