ਹੜ੍ਹ ਪੀੜਤਾਂ ਦਾ ਹਾਲ ਜਾਣਨ ਪਹੁੰਚੇ ਸੋਨੂੰ ਸੂਦ ਅਤੇ ਮਾਲਵਿਕਾ ਸੂਦ, PM ਮੋਦੀ ਨੂੰ ਲੈ ਕੇ ਆਖੀ ਵੱਡੀ ਗੱਲ
Monday, Sep 08, 2025 - 12:16 PM (IST)

ਮੋਗਾ (ਕਸ਼ਿਸ਼ ਸਿੰਗਲਾ) : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੋਨੂ ਸੂਦ ਅਤੇ ਉਨਾਂ ਦੀ ਭੈਣ ਮਾਲਵੀਕਾ ਸੂਦ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਪੀੜਤਾਂ ਲਈ ਵੱਖ-ਵੱਖ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਜਿਸ ਸਬੰਧੀ ਅੱਜ ਉਨ੍ਹਾਂ ਵੱਲੋਂ ਆਪਣੇ ਨਿਵਾਸ ਸਥਾਨ ਤੇ ਵਿਸ਼ੇਸ਼ ਪ੍ਰੈਸ ਕਾਨਫਰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਪਾਂ ਸਾਰਿਆਂ ਨੂੰ ਇੱਕਜੁੱਟ ਹੋ ਕੇ ਹੜ੍ਹ ਪੀੜਤ ਇਲਾਕੇ ਵਿੱਚ ਜਾ ਕੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਾਡੀ ਟੀਮਾਂ ਲੱਗੀਆਂ ਹੋਈਆਂ ਹਨ ਜਿਹੜੀਆਂ ਕਿ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਨਿਰੀਖਣ ਕਰ ਰਹੀਆਂ ਹਨ ਕਿ ਪਿੰਡ ਵਾਸੀਆਂ ਨੂੰ ਕਿਸ ਚੀਜ਼ ਦੀ ਜਰੂਰਤ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਅੱਜ ਉਹ ਲੋਕਾਂ ਨੂੰ ਕੰਬਲ, ਗੱਦੇ ਅਤੇ ਹੋਰ ਸਮਾਨ ਪਹੁੰਚਾ ਰਹੇ ਹਨ।
ਇਸ ਮੌਕੇ ਉਨ੍ਹਾਂ ਵੱਲੋਂ ਪੀਐਮ ਮੋਦੀ ਦਾ ਪੰਜਾਬ ਦੌਰੇ ਨੂੰ ਲੈ ਕੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਪਾਂ ਸਾਰਿਆਂ ਨੂੰ ਪੀਐਮ ਮੋਦੀ ਦਾ ਸਵਾਗਤ ਕਰਨਾ ਚਾਹੀਦਾ ਹੈ ਜਿਹੜੇ ਕਿ ਇਸ ਮੁਸ਼ਕਿਲ ਘੜੀ ਵਿੱਚ ਪੰਜਾਬ ਵਾਸੀਆਂ ਦੀ ਸਮੱਸਿਆਵਾਂ ਸੁਣਨ ਆ ਰਹੇ ਹਨ।
ਇਸ ਮੌਕੇ ਉਨਾਂ ਵੱਲੋਂ ਬਾਲੀਵੁੱਡ ਸਿੰਗਰ ਅਤੇ ਪੰਜਾਬੀ ਸਿੰਗਰ ਵੱਲੋਂ ਵੀ ਕੀਤੀ ਜਾ ਰਹੀ ਸਹਾਇਤਾ ਸਬੰਧੀ ਆਪਣੀ ਪ੍ਰਤਿਗਿਆ ਦਿੱਤੀ। ਉਨ੍ਹਾਂ ਵਲੋਂ ਇਹ ਵੀ ਕਿਹਾ ਗਿਆ ਕਿ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਆਮ ਤੋਂ ਕੁਝ ਮਹੀਨਿਆਂ ਬਾਅਦ ਸਹੀ ਪਤਾ ਲੱਗੇਗਾ, ਜਿਸ ਸਬੰਧੀ ਉਨ੍ਹਾਂ ਦੀ ਟੀਮ ਸਮੱਸਿਆਵਾਂ ਦਾ ਹੱਲ ਕੱਢਣ ਲਈ ਤਿਆਰ ਹੈ।