ਕਿਸੇ ਪਾਰਟੀ ਨਾਲ ਜੁੜਨ ਦਾ ਅਜੇ ਕੋਈ ਫ਼ੈਸਲਾ ਨਹੀਂ ਲਿਆ : ਸੋਨੂੰ ਸੂਦ

Sunday, Nov 14, 2021 - 11:39 AM (IST)

ਕਿਸੇ ਪਾਰਟੀ ਨਾਲ ਜੁੜਨ ਦਾ ਅਜੇ ਕੋਈ ਫ਼ੈਸਲਾ ਨਹੀਂ ਲਿਆ : ਸੋਨੂੰ ਸੂਦ

ਮੋਗਾ (ਗੋਪੀ) - ਮਸ਼ਹੂਰ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਲੋਂ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ’ਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਸਿਆਸਤ ’ਚ ਉਤਰਨਗੇ। ਇਸ ਮੌਕੇ ਸੋਨੂੰ ਸੂਦ ਦੀ ਭੈਣ ਨੇ ਮੋਗਾ ਤੋਂ ਚੋਣ ਲੜਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਹਾਲੇ ਤੱਕ ਸਪਸ਼ਟ ਨਹੀਂ ਕਿ ਉਨ੍ਹਾਂ ਦੀ ਭੈਣ ਕਿਹੜੀ ਪਾਰਟੀ ’ਚ ਸ਼ਾਮਲ ਹੋਣਗੇ। 

ਪੜ੍ਹੋ ਇਹ ਵੀ ਖ਼ਬਰ ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)

ਪੱਤਰਕਾਰਾਂ ਵਲੋਂ ਸਿਆਸਤ ’ਚ ਸ਼ਾਮਲ ਹੋਣ ਦੇ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦੇ ਹੋਏ ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਕਿਸੇ ਪਾਰਟੀ ਨਾਲ ਜੁੜਨ ਦਾ ਨਹੀਂ ਸੋਚਿਆ ਅਤੇ ਨਾ ਹੀ ਇਸ ਸਬੰਧੀ ਕੋਈ ਫ਼ੈਸਲਾ ਲਿਆ ਹੈ। ਰਾਜਨੀਤੀ ਵਿਚ ਆਉਣ ਦਾ ਉਨ੍ਹਾਂ ਨੇ ਆਪਣਾ ਅਜੇ ਮਨ ਨਹੀਂ ਬਣਾਇਆ। ਸੋਨੂੰ ਸੂਦ ਨੂੰ ਜਦੋਂ ਮੁੱਖ ਮੰਤਰੀ ਚੰਨੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਗਈ ਮੁਲਾਕਾਤ ਨੂੰ ਲੈ ਕੇ ਜਦੋਂ ਸਵਾਲ ਕੀਤੇ ਗਏ ਤਾਂ ਉਨ੍ਹਾਂ ਨੇ ਕਿਹਾ ਕਿ ਦੋਵੇਂ ਮੁੱਖ ਮੰਤਰੀ ਬਹੁਤ ਚੰਗੇ ਇਨਸਾਨ ਹਨ। ਸੋਨੂੰ ਸੂਦ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਬਹੁਤ ਚੰਗਾ ਲੱਗਾ। 

ਪੜ੍ਹੋ ਇਹ ਵੀ ਖ਼ਬਰ ਨਵਜੰਮੇ ਗੰਭੀਰ ਬੱਚਿਆਂ ਦੀ ਕੀਮਤੀ ਜਾਨ ਬਚਾਉਣ ਲਈ ਪੰਜਾਬ ਦੇ ਇਸ ਪ੍ਰਸਿੱਧ ਹਸਪਤਾਲ ’ਚ ਨਹੀਂ ਹੈ ਵੈਂਟੀਲੇਟਰ

ਸੋਨੂੰ ਸੂਦ ਨੇ ਕਿਹਾ ਕਿ ਇਹ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ। ਉਹ ਲੋਕਾਂ ਦੀ ਸਿਹਤ ਅਤੇ ਸਹੁਲਤਾਂ ਨੂੰ ਲੈ ਕੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨਗੇ। ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ’ਚ ਡੇਂਗੂ ਦਾ ਕਹਿਰ ਵੱਧ ਰਿਹਾ ਹੈ, ਜਿਸ ਦਾ ਇਲਾਜ ਬਹੁਤ ਜ਼ਰੂਰੀ ਹੈ। ਜਿਨ੍ਹਾਂ ਲੋਕਾਂ ਕੋਲ ਡੇਂਗੂ ਦਾ ਇਲਾਜ ਕਰਵਾਉਣ ਲਈ ਪੈਸਾ ਨਹੀਂ, ਉਹ ਉਨ੍ਹਾਂ ਨੂੰ 5 ਹਜ਼ਾਰ ਰੁਪਏ ਦੇਣਗੇ। ਸੋਨੂੰ ਸੂਦ ਨੇ ਕਿਹਾ ਕਿ ਨੇ ਕਿਹਾ ਕਿ ਅੱਜ ਕੱਲ ਡੈਲਸਿਸ ਦੀ ਸਮੱਸਿਆ ਬਹੁਤ ਜ਼ਿਆਦਾ ਹੋ ਰਹੀ ਹੈ। ਇਸ ਸਮੱਸਿਆ ਤੋਂ ਪੀੜਤ ਲੋਕਾ ਦਾ ਇਲਾਜ ਉਹ ਮੁਫ਼ਤ ਕਰਵਾਉਣਗੇ। 

 ਪੜ੍ਹੋ ਇਹ ਵੀ ਖ਼ਬਰ -ਪ੍ਰਤਾਪ ਬਾਜਵਾ ਨੇ CM ਚੰਨੀ ਨੂੰ ਲਿਖਿਆ ਪੱਤਰ, ਕਿਹਾ-'ਗੁਰਪੁਰਬ' ’ਤੇ ਬਟਾਲਾ ਵਾਸੀਆਂ ਨੂੰ ਦਿਓ ਇਹ ਖ਼ਾਸ ਤੋਹਫ਼ਾ

ਸੋਨੂੰ ਸੂਦ ਨੇ ਕਿਹਾ ਕਿ ਉਹ ਸਮਝਦੇ ਹਨ ਕਿ ਚੋਣ ਮਨੋਰਥ ਪੱਤਰ ਦੇ ਨਾਲ-ਨਾਲ ਇਕ ਐਗਰੀਮੈਂਟ ਹੋਣਾ ਚਾਹੀਦਾ ਹੈ। ਇਸ ਐਗਰੀਮੈਂਟ ’ਚ ਇਹ ਸਪਸ਼ਟ ਹੋਣਾ ਚਾਹੀਦਾ ਹੈ ਕਿ ਜੋ ਉਮੀਦਵਾਰ ਚੋਣ ਲੜ ਰਹੇ ਹਨ, ਉਨ੍ਹਾਂ ਨੇ ਜੋ ਵਾਅਦੇ ਕੀਤੇ ਹਨ, ਉਨ੍ਹਾਂ ਨੂੰ ਉਹ ਕਦੋਂ ਤੱਕ ਅਤੇ ਕਿਵੇਂ ਪੂਰੇ ਹੋਣਗੇ, ਬਾਰੇ ਦੱਸਣਾ ਚਾਹੀਦਾ ਹੈ। ਕਿਸੇ ਵੀ ਪਾਰਟੀ ’ਚ ਸ਼ਾਮਲ ਹੋਣ ਦਾ ਸਵਾਲ ਕਰਦੇ ਹੋਏ ਸੋਨੂੰ ਸੂਦ ਨੇ ਕਿਹਾ ਕਿ ਪਾਰਟੀਆਂ ਜ਼ਿਆਦਾ ਅਹਿਮ ਨਹੀਂ ਹੁੰਦੀਆਂ, ਸਗੋਂ ਲੋਕ ਅਹਿਮ ਹੁੰਦੇ ਹਨ, ਜੋ ਫ਼ੈਸਲਾ ਕਰਦੇ ਹਨ। ਇਸਦੇ ਨਾਲ ਹੀ ਸੋਨੂੰ ਸੂਦ ਨੇ ਕਿਹਾ ਕਿ ਅਸੀਂ ਸਥਾਨਕ ਉਮੀਦਵਾਰਾਂ ਦੀ ਹਮਾਇਤ ਕਰਾਂਗੇ, ਉਨ੍ਹਾਂ ਦਾ ਵਿਰੋਧ ਨਹੀਂ ਕਰ ਸਕਦੇ।

ਪੜ੍ਹੋ ਇਹ ਵੀ ਖ਼ਬਰ ਸ਼ਰਮਨਾਕ: ਨਵਜੰਮੀ ਬੱਚੀ ਨੂੰ ਟ੍ਰੇਨ ਦੀ ਸੀਟ ਹੇਠ ਛੱਡ ਗਏ ਕਲਯੁੱਗੀ ਮਾਪੇ, ਦਿਲ ਨੂੰ ਝੰਜੋੜ ਦੇਣਗੀਆਂ ਇਹ ‘ਤਸਵੀਰਾਂ’

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News