ਸੋਨੀ ਵੱਲੋਂ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ’ਚ ਵਾਧਾ ਕਰਨ ਦੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ

Friday, Jun 18, 2021 - 06:15 PM (IST)

ਸੋਨੀ ਵੱਲੋਂ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ’ਚ ਵਾਧਾ ਕਰਨ ਦੇ ਪ੍ਰਸਤਾਵ ਤਿਆਰ ਕਰਨ ਦੇ ਹੁਕਮ

ਚੰਡੀਗੜ (ਬਿਊਰੋ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਉਪਬਲਧ ਕਰਵਾਉਣ ਦੀ ਦਿਸ਼ਾ ਵਿੱਚ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾਣ ਰਹੇ ਹਨ। ਇਨ੍ਹਾਂ ਉਪਰਾਲਿਆਂ ਅਧੀਨ ਹੀ ਰਾਜ ਵਿੱਚ ਕਈ ਨਵੇਂ ਸਿਹਤ ਸੰਸਥਾਨ ਸਥਾਪਤ ਕੀਤੇ ਜਾ ਰਹੇ ਹਨ। ਇਨ੍ਹਾਂ ਸੰਸਥਾਨਾਂ ਵਿੱਚ ਨੌਕਰੀ ਕਰਨ ਲਈ ਸੁਪਰਸਪੈਸ਼ਲਿਸਟ ਡਾਕਟਰਾਂ ਨੂੰ ਆਕਰਸ਼ਿਤ ਕਰਨ ਲਈ  ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਸੁਪਰਸਪੈਸ਼ਲਿਸਟ ਡਾਕਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਲਈ ਪ੍ਰਸਤਾਵ ਤਿਆਰ ਕਰਕੇ ਪੇਸ਼ ਕਰਨ ਤਾਂ ਜੋ ਸੁਪਰਸਪੈਸ਼ਲਿਸਟ ਡਾਕਟਰਾਂ ਨੂੰ ਸੂਬੇ ਵਿੱਚ ਨੌਕਰੀ ਕਰਨ ਲਈ ਆਕਰਸ਼ਿਤ ਕੀਤਾ ਜਾ ਸਕੇ। ਸੋਨੀ ਇੱਥੇ ਡਾਕਟਰੀ ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਤਿਆਰ ਕਰਵਾਈਆਂ ਜਾ ਰਹੀਆਂ ਨਵੀਆਂ ਸਿਹਤ ਸੰਸਥਾਵਾਂ ਦੇ ਕਾਰਜ ਦਾ ਮਹੀਨਾਵਾਰ ਮੁਲਾਂਕਣ ਕਰ ਰਹੇ ਸਨ। ਮੀਟਿੰਗ ਵਿੱਚ ਡਾ. ਰਾਜ ਬਹਾਦੁਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਡੀ.ਕੇ. ਤਿਵਾੜੀ, ਡਾਇਰੈਕਟਰ ਡਾਕਟਰ ਸੁਜਾਤਾ ਸ਼ਰਮਾ, ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਦੇ ਪਿ੍ਰੰਸੀਪਲ ਡਾਕਟਰ ਰਾਜੀਵ ਦੇਵਗਨ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਧਿਕਾਰੀ ਹਾਜ਼ਰ ਸਨ। ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਅਤੇ ਇੰਸਟਿਚਯੂਟ ਬਿਲਡਿੰਗ ਪਟਿਆਲਾ ਦੇ ਉਸਾਰੀ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ ਅਤੇ ਹੁਕਮ ਕੀਤੇ ਕਿ ਇਹ ਕਾਰਜ ਜੰਗੀ ਪੱਧਰ ‘ਤੇ ਮੁਕੰਮਲ ਕੀਤੇ ਜਾਣ ਤਾਂ ਜੋ ਜਲਦ ਤੋਂ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ।

ਇਹ ਵੀ ਪੜ੍ਹੋ : ਬਸਪਾ ਤੇ ਦਲਿਤਾਂ ’ਤੇ ਟਿੱਪਣੀ ਕਰਨ ਦੇ ਮਾਮਲੇ ’ਚ ਰਵਨੀਤ ਬਿੱਟੂ ਖ਼ਿਲਾਫ਼ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਡੀ. ਕੇ. ਤਿਵਾੜੀ ਨੇ ਦੱਸਿਆ ਕਿ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਸਟੇਟ ਇੰਸਟੀਚਿਊਟ ਫਾਰ ਕੈਂਸਰ ਲਈ ਭਰਤੀ ਪ੍ਰਕ੍ਰਿਰਿਆ ਆਰੰਭ ਕਰ ਦਿੱਤੀ ਗਈ ਹੈ ਜਿਸ ਅਧੀਨ 39 ਸਹਾਇਕ ਪ੍ਰੋਫੈਸਰ, 38 ਐਸੋਸ਼ੀਏਟ ਪ੍ਰੋਫੈਸਰ ਅਤੇ 28 ਪ੍ਰੋਫੈਸਰਾਂ ਦੀ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤੇ ਗਏ ਹਨ ਅਤੇ ਇਹ ਭਰਤੀ ਪ੍ਰੀਕਿ੍ਰਆ ਆਗਾਮੀ ਦੋ ਮਹੀਨਿਆਂ ਵਿਚ ਮੁਕੰਮਲ ਕਰ ਲਈ ਜਾਵੇਗੀ। ਪੰਜਾਬ ਹੈਲਥ ਸਿਸਟਮ ਕਾਰਪੋਰੇਸਨ ਦੇ ਅਧਿਕਾਰੀਆਂ ਨੇ  ਡਾਕਰਟੀ ਸਿੱਖਿਆ ਅਤੇ ਖੋਜ਼ ਬਾਰੇ ਮੰਤਰੀ ਨੂੰ ਭਰੋਸਾ ਦਿਵਾਇਆ ਕਿ 120 ਕਰੋੜ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਅਕਤੂਬਰ,2021 ਤੱਕ ਹਰ ਹਾਲਤ ਵਿੱਚ ਮੁਕੰਮਲ ਕਰ ਦਿੱਤੇ ਜਾਵੇਗਾ। ਸੋਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਟਾਟਾ ਹਸਪਤਾਲ ਦੀ ਤਰਜ ‘ਤੇ ਸੰਸਥਾ ਲਈ ਸਭ ਤੋਂ ਵਧੀਆ ਉਪਕਰਣ ਖਰੀਦੇ ਜਾਣ ਤਾਂ ਜੋ ਪੰਜਾਬ ਦੇ ਲੋਕ ਕਿਫਾਇਤੀ ਕੀਮਤ ‘ਤੇ ਘਰ ਦੇ ਨੇੜੇ ਇਲਾਜ ਦੀਆਂ ਸਹੂਲਤਾਂ ਦਾ ਲਾਭ ਲੈ ਸਕਣ।     

ਇਹ ਵੀ ਪੜ੍ਹੋ : ਮੁੱਖ ਮੰਤਰੀ ਨੇ ਕੱਚੇ ਸਫਾਈ ਸੇਵਕਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ, ਰਾਜਕੁਮਾਰ ਵੇਰਕਾ ਨਾਲ ਕੀਤੀ ਮੁਲਾਕਾਤ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News