ਸੋਨੀ ਵੱਲੋਂ ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਟੈਸਟਿੰਗ ਤੇ ਟੀਕਾਕਰਨ ''ਚ ਤੇਜੀ ਲਿਆਉਣ ਦੇ ਹੁਕਮ

Thursday, Dec 30, 2021 - 02:53 AM (IST)

ਸੋਨੀ ਵੱਲੋਂ ਕੋਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਟੈਸਟਿੰਗ ਤੇ ਟੀਕਾਕਰਨ ''ਚ ਤੇਜੀ ਲਿਆਉਣ ਦੇ ਹੁਕਮ

ਚੰਡੀਗੜ੍ਹ- ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਸੂਬੇ ਵਿੱਚ ਟੈਸਟਿੰਗ ਅਤੇ ਟੀਕਾਕਰਨ ਵਿੱਚ ਹੋਰ ਤੇਜੀ ਲਿਆਉਣ ਦੇ ਹੁਕਮ ਦਿੱਤੇ ਹਨ। ਅੱਜ ਇਥੇ ਸੂਬੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਨੀ ਨੇ ਮੌਜੂਦਾ ਸਮੇਂ ਕਰੋਨਾ ਦੇ ਮਾਮਲਿਆਂ ਦੀ ਸਥਿਤੀ ਦਾ ਜਾਇਜਾ ਲਿਆ।  ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ ਕਰੋਨਾ ਸਬੰਧੀ ਟੈਸਟਿੰਗ ਦੇ ਪਾਜੇਟਿਵ ਨਤੀਜੇ 0.3 ਫੀਸਦੀ ਹਨ ਜਿਸ ਵਿੱਚ ਬੀਤੇ ਕੁਝ ਦਿਨਾਂ ਦੌਰਾਨ ਵਾਧਾ ਹੋਇਆ ਹੈ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ ਸਿਰਫ 1 ਓਮੀਕਰੋਨ ਦਾ ਮਾਮਲਾ ਸਾਹਮਣੇ ਆਇਆ ਸੀ ਜੋ ਕਿ ਅਸਿਮਟੋਮੈਟਿਕ ਸੀ ਅਤੇ 13 ਦਿਨ ਬਾਅਦ ਟੈਸਟ ਕਰਨ ਦੌਰਾਨ ਨੈਗਟਿਵ ਪਾਇਆ ਗਿਆ ਹੈ।
ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਹਰ ਘਰ ਦਸਤਕ ਮੁਹਿੰਮ ਤਹਿਤ 1205069 ਘਰਾਂ ਦਾ ਦੌਰਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਇਸ ਸਮੇਂ 84 ਫੀਸਦੀ ਨੂੰ ਪਹਿਲੀ ਡੋਜ ਅਤੇ 44 ਫੀਸਦੀ ਲੋਕਾਂ ਨੂੰ ਦੂਜੀ ਡੋਜ ਲੱਗ ਚੁੱਕੀ ਹੈ। ਉਹਨਾਂ ਦੱਸਿਆ ਕਿ ਸੰਭਾਵੀ ਲਹਿਰ ਦੇ ਮੱਦੇਨਜ਼ਰ ਐਲ1 ਅਤੇ ਐਲ2 ਸ਼੍ਰੇਣੀ ਦੇ 7840 ਬੈੱਡ ਅਤੇ ਐਲ3 ਸ਼੍ਰੇਣੀ ਦੇ 977 ਬੈੱਡ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ 70 ਦੇ ਕਰੀਬ ਸਿਹਤ ਸੰਸਥਾਵਾਂ ਵਿਖੇ ਆਕਸੀਜਨ ਪਲਾਂਟ ਸਥਾਪਤ ਕਰ ਦਿੱਤੇ ਗਏ ਹਨ ਜਿਹਨਾਂ ਦੀ ਟੈਸਟਿੰਗ ਵੀ ਸਫਲਤਾਪੂਰਕ ਕਰ ਲਈ ਗਈ ਹੈ।


author

Bharat Thapa

Content Editor

Related News