ਚੰਡੀਗੜ੍ਹ ਤੋਂ ਵੱਡੀ ਖ਼ਬਰ : 'SOPU' ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਗੁਰਲਾਲ ਬਰਾੜ ਨੂੰ ਗੋਲੀਆਂ ਨਾਲ ਭੁੰਨਿਆ

Sunday, Oct 11, 2020 - 12:13 PM (IST)

ਚੰਡੀਗੜ੍ਹ ਤੋਂ ਵੱਡੀ ਖ਼ਬਰ : 'SOPU' ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਗੁਰਲਾਲ ਬਰਾੜ ਨੂੰ ਗੋਲੀਆਂ ਨਾਲ ਭੁੰਨਿਆ

ਚੰਡੀਗੜ੍ਹ (ਕੁਲਦੀਪ) : ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਦੇ ਇਕ ਕਲੱਬ ਬਾਹਰ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ ਸਟੂਡੈਂਟ ਆਫ ਪੰਜਾਬ ਯੂਨੀਵਰਿਸਟੀ (ਸੋਪੂ) ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਗੁਰਲਾਲ ਬਰਾੜ ਨੂੰ ਕਾਰ ਅੰਦਰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਇਸ ਵਾਰਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ, ਜਦੋਂ ਉਹ ਗੱਡੀ 'ਚ ਬੈਠ ਕੇ ਕਿਸੇ ਦਾ ਇੰਤਜ਼ਾਰ ਕਰ ਰਿਹਾ ਸੀ। 

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਮੰਡੀਆਂ' ਖੁੱਲ੍ਹਣ ਦੀ ਉਡੀਕ ਕਰ ਰਹੇ ਲੋਕਾਂ ਲਈ ਜ਼ਰੂਰੀ ਖ਼ਬਰ

PunjabKesari
ਜਾਣਕਾਰੀ ਮੁਤਾਬਕ ਗੁਰਲਾਲ ਬਰਾੜ ਇਕ ਕਲੱਬ 'ਚ ਕਿਸੇ ਜਾਣਕਾਰ ਦੀ ਜਨਮਦਿਨ ਦੀ ਪਾਰਟੀ 'ਚ ਸ਼ਾਮਲ ਹੋਣ ਲਈ ਆਇਆ ਸੀ। ਇਸ ਦੌਰਾਨ ਜਦੋਂ ਕਲੱਬ ਦੇ ਬਾਹਰ ਖੜ੍ਹੇ ਹੋ ਕੇ ਉਹ ਕਿਸੇ ਦੀ ਉਡੀਕ ਕਰ ਰਿਹਾ ਸੀ ਤਾਂ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ : ਅਹਿਮ ਖ਼ਬਰ : 15 ਅਕਤੂਬਰ ਤੋਂ 'ਕਾਲਕਾ-ਦਿੱਲੀ' ਟਰੈਕ 'ਤੇ ਦੌੜੇਗੀ ਟਰੇਨ, ਬੁਕਿੰਗ ਸ਼ੁਰੂ

PunjabKesari

ਇਸ ਦੌਰਾਨ 3 ਗੋਲੀਆਂ ਗੁਰਲਾਲ ਨੂੰ ਲੱਗੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਦੀ ਸੂਚਨਾ 'ਤੇ ਪੁਲਸ ਗੁਰਲਾਲ ਨੂੰ ਪੀ. ਜੀ. ਆਈ. ਲੈ ਕੇ ਪਹੁੰਚੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।

ਇਹ ਵੀ ਪੜ੍ਹੋ : ਜਬਰ-ਜ਼ਿਨਾਹ ਮਾਮਲੇ ਦਾ ਹੈਰਾਨੀਜਨਕ ਪਹਿਲੂ, ਕੁੜੀ ਨੇ ਵਿਧਵਾ ਮਾਂ ਨਾਲ ਜੋ ਕੀਤਾ, ਸੁਣ ਨਹੀਂ ਕਰ ਸਕੋਗੇ ਯਕੀਨ

ਲਾਰੈਂਸ ਬਿਸ਼ਨੋਈ ਦਾ ਕਰੀਬੀ
ਦੱਸਿਆ ਜਾ ਰਿਹਾ ਹੈ ਕਿ ਸਾਲ 2015 'ਚ ਗੁਰਲਾਲ ਨੇ ਪੰਜਾਬ ਯੂਨੀਵਰਿਸਟੀ ਤੋਂ ਸੋਪੂ ਵੱਲੋਂ ਚੋਣਾਂ ਲੜੀਆਂ ਸਨ। ਪੁਲਸ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗੁਰਲਾਲ ਬਰਾੜ ਅਕਸਰ ਕਲੱਬਾਂ 'ਚ ਜਾਂਦਾ ਸੀ। ਉਸ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਪਤਾ ਲੱਗਾ ਹੈ ਕਿ ਉਹ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਰਿਹਾ ਹੈ। ਫਿਲਹਾਲ ਇਨ੍ਹਾਂ ਸਭ ਪਹਿਲੂਆਂ 'ਤੇ ਪੁਲਸ ਜਾਂਚ ਕਰਨ 'ਚ ਜੁੱਟੀ ਹੋਈ ਹੈ।

 


author

Babita

Content Editor

Related News