ਦੁਬਈ 'ਚ ਫਸੇ ਨੌਜਵਾਨਾਂ ਲਈ ਫਰਿਸ਼ਤਾ ਕਹੇ ਜਾਂਦੇ ‘ਡਾ.ਉਬਰਾਏ’ ਦਾ ਪੰਜਾਬੀਆਂ ਲਈ ਖ਼ਾਸ ਸੁਨੇਹਾ (ਵੀਡੀਓ)

04/23/2021 6:56:09 PM

ਜਲੰਧਰ (ਬਿਊਰੋ) - ਏਜੰਟਾਂ ਦੇ ਝਾਂਸੇ ‘ਚ ਆ ਕੇ ਦੁਬਈ ਫਸਣ ਵਾਲਿਆਂ ਮੁੰਡੇ ਅਤੇ ਕੁੜੀਆਂ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ. ਸਿੰਘ ਓਬਰਾਏ ਮਸੀਹਾ ਬਣੇ ਹੋਏ ਹਨ। ਡਾ. ਓਬਰਾਏ ਨੇ ਬਹੁਤ ਸਾਰੀਆਂ ਕੁੜੀਆਂ ਅਤੇ ਬਹੁਤ ਸਾਰੇ ਨੌਜਵਾਨਾਂ ਨੂੰ, ਜੋ ਵਿਦੇਸ਼ਾਂ ’ਚ ਫਸੇ ਹੋਏ ਹਨ, ਨੂੰ ਭਾਰਤ ਵਾਪਸ ਲਿਆਉਣ ’ਚ ਮਦਦ ਕੀਤੀ ਹੈ। ਇਸ ਸਬੰਧ ’ਚ ਡਾ. ਓਬਰਾਏ ਨੇ ਅੱਜ ਦੀ ਨੌਜਵਾਨ ਪੀੜ੍ਹੀ, ਜੋ ਵਿਦੇਸ਼ ਜਾਣ ਦੀ ਚਾਹਵਾਨ ਹੈ, ਨੂੰ ਇਕ ਅਹਿਮ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਏਜੰਟਾਂ ਦੇ ਝਾਂਸੇ ’ਚ ਸਾਡੇ ਦੇਸ਼ ਦੀ ਨੌਜਵਾਨ ਪੀੜ੍ਹੀ ਬਹੁਤ ਜਲਦੀ ਆ ਰਹੀ ਹੈ। ਏਜੰਟਾਂ ਦੀਆਂ ਗੱਲਾਂ ’ਚ ਆ ਕੇ ਲੋਕ ਆਪਣਾ ਪੈਸਾ ਖ਼ਰਾਬ ਕਰਕੇ ਵਿਦੇਸ਼ਾਂ ਨੂੰ ਜਾ ਰਹੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ

ਡਾ.ਐੱਸ.ਪੀ. ਸਿੰਘ ਓਬਰਾਏ ਨੇ ਬੱਚਿਆਂ ਦੇ ਮਾਤਾ-ਪਿਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਤੁਸੀਂ ਆਪਣੇ ਬੱਚੇ ਨੂੰ ਏਜੰਟ ਰਾਹੀਂ ਵਿਦੇਸ਼ ਭੇਜਣਾ ਚਾਹੁੰਦੇ ਹੋ ਤਾਂ ਜ਼ਰੂਰ ਭੇਜੋ। ਵਿਦੇਸ਼ ਆਉਣ ਤੋਂ ਪਹਿਲਾ ਜੋ ਤੁਹਾਨੂੰ ਨਿਯੁਕਤੀ ਪੱਤਰ ਮਿਲਦਾ ਜਾਂ ਵੀਜ਼ੇ ਦੀ ਕਾਪੀ ਮਿਲਦੀ, ਉਹ ਸਾਡੇ ਦਫ਼ਤਰ ਭੇਜੋ। ਮੈਂ ਆਪਣੀ ਈ.ਮੇਲ ਦਾ ਪਤਾ ਦੱਸਦਾ ਹਾਂ, ਤੁਸੀਂ ਮੈਨੂੰ ਮੇਲ ਕਰ ਦਿਓ ਜਾਂ ਮੈਨੂੰ ਵਟਸਐੱਪ ਕਰ ਦਿਓ, ਜਿਸ ਦੇ ਆਧਾਰ ’ਤੇ ਅਸੀਂ ਤੁਹਾਨੂੰ ਦੱਸਾਂਗੇ ਕਿ ਇਹ ਕਾਗਜ਼ ਪੱਤਰ ਸਹੀ ਹਨ ਜਾਂ ਨਹੀਂ? ਜਿਸ ਕੰਪਨੀ ’ਚ ਤੁਸੀਂ ਜਾਣਾ, ਉਹ ਤੁਹਾਡੇ ਲਈ ਸਹੀ ਹੈ ਜਾਂ ਨਹੀਂ?

ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਡਾ.ਐੱਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਮੈਨੂੰ ਸੈਂਕੜੇ ਲੋਕਾਂ ਦੇ ਫੋਨ ਆਉਂਦੇ ਹਨ ਕਿ ਉਹ ਵਿਦੇਸ਼ਾਂ ’ਚ ਫਸੇ ਹੋਏ ਹਨ। ਏਜੰਟਾਂ ਨੇ ਉਨ੍ਹਾਂ ਤੋਂ ਪੈਸੇ ਲੈ ਕੇ ਗ਼ਲਤ ਤਰੀਕੇ ਅਤੇ ਧੋਖੇ ਨਾਲ ਭੇਜਿਆ ਹੈ। ਇਥੇ ਉਨ੍ਹਾਂ ਨੂੰ ਕਿਸੇ ਵੀ ਥਾਂ ’ਤੇ ਨੌਕਰੀ ਨਹੀਂ ਮਿਲ ਰਹੀ। ਨਾ ਹੀ ਉਨ੍ਹਾਂ ਕੋਲ ਰਹਿਣ ਲਈ ਕੋਈ ਜਗ੍ਹਾ ਹੈ ਅਤੇ ਨਾ ਹੀ ਉਨ੍ਹਾਂ ਕੋਲ ਖਾਣ ਨੂੰ ਭੋਜਨ। ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਬਹੁਤ ਸਾਰੀਆਂ ਕੁੜੀਆਂ ਵੀ ਏਜੰਟਾਂ ਦੇ ਝਾਂਸੇ ’ਚ ਆਈਆਂ ਹਨ। ਉਹ 30 ਤੋਂ ਵੱਧ ਕੁੜੀਆਂ ਦੀ ਮਦਦ ਕਰਕੇ ਪੰਜਾਬ ਭੇਜ ਚੁੱਕੇ ਹਨ। 

ਪੜ੍ਹੋ ਇਹ ਵੀ ਖਬਰ - ਅਡਾਨੀ ਦਾ ਸਾਇਲੋ ਬੰਦ ਕਰਨ ਨਾਲ ਆਖ਼ਰ ਕਿਸਦਾ ਹੋ ਰਿਹਾ ਹੈ ਨੁਕਸਾਨ?

ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਕੋਰੋਨਾ ਦੇ ਸਮੇਂ ਜਦੋਂ ਤਾਲਾਬੰਦੀ ਕਰ ਦਿੱਤੀ ਗਈ ਸੀ, ਉਸ ਸਮੇਂ 500 ਦੇ ਕਰੀਬ ਨੌਜਵਾਨ ਦੁਬਈ ’ਚ ਫਸ ਗਏ ਸਨ, ਜਿਨ੍ਹਾਂ ਦੀ ਮਦਦ ਕਰਕੇ ਉਨ੍ਹਾਂ ਨੂੰ ਵਾਪਸ ਪੰਜਾਬ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਬੱਚੇ ਪੜ੍ਹਾਈ ਕਰਨ ਤੋਂ ਬਾਅਦ ਦੁਬਈ ਆ ਰਹੇ ਹਨ ਪਰ ਸਹੂਲਤਾਵਾਂ ਨਾ ਹੋਣ ਕਾਰਨ 18 ਸਾਲਾ ਅਤੇ 20 ਸਾਲ ਦੀ ਉਮਰ ਤੱਕ ਦੇ ਬੱਚੇ ਪਰੇਸ਼ਾਨ ਹੋ ਕੇ ਖ਼ੁਦਕੁਸ਼ੀਆਂ ਕਰ ਰਹੇ ਹਨ। ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਬੀਤੇ 2 ਦਿਨ ਪਹਿਲਾਂ ਹੀ ਉਨ੍ਹਾਂ ਨੇ ਇਕ ਨੌਜਵਾਨ ਦੀ ਲਾਸ਼ ਪੰਜਾਬ ਭੇਜੀ ਹੈ, ਜੋ 5 ਦਿਨ ਪਹਿਲਾਂ ਹੀ ਦੁਬਈ ਆਇਆ ਸੀ। ਨੌਜਵਾਨ ਕਰਜ਼ਾ ਚੁੱਕ ਕੇ ਆਇਆ ਨੌਜਵਾਨ ਨੌਕਰੀ ਨਾ ਮਿਲਣ ਕਾਰਨ ਵਾਪਸ ਘਰ ਵੀ ਨਹੀਂ ਸੀ ਜਾ ਸਕਦਾ, ਜਿਸ ਕਰਕੇ ਉਸ ਨੇ ਖ਼ੁਦਕੁਸ਼ੀ ਕਰ ਲਈ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਬੀਤੇ ਦਿਨ ਉਹ 4 ਮੁੰਡੇ, ਜੋ ਬਟਾਲਾ ਦੇ ਰਹਿਣ ਵਾਲੇ ਹਨ, ਦੀ ਟਿਕਟ ਕਰਵਾ ਕੇ ਅਤੇ ਕੋਰੋਨਾ ਟੈਸਟ ਕਰਵਾਉਣ ਤੋਂ ਬਾਅਦ ਵਾਪਸ ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ’ਚ ਭੇਜ ਰਹੇ ਹਨ। ਇਨ੍ਹਾਂ ਦੇ ਨਾਲ 2 ਕੁੜੀਆਂ ਵੀ ਹਨ, ਜੋ ਪੰਜਾਬ ਵਾਪਸ ਆ ਰਹੀਆਂ ਹਨ। ਡਾ.ਐੱਸ.ਪੀ. ਸਿੰਘ ਓਬਰਾਏ ਨੇ ਸਰਕਾਰ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਝਾਂਸਾ ਦੇ ਕੇ ਵਿਦੇਸ਼ ਭੇਜਣ ਵਾਲੇ ਏਜੰਟਾਂ ਖ਼ਿਲਾਫ਼ ਸਰਕਾਰ ਸਖ਼ਤ ਤੋਂ ਸਖ਼ਤ ਕਾਰਵਾਈ ਕਰੇ। ਜੇ ਏਜੰਟ ਬੱਚਿਆਂ ਤੋਂ ਗ਼ਲਤ ਤਰੀਕੇ ਨਾਲ ਪੈਸੇ ਠੱਗ ਰਹੇ ਹਨ, ਉਨ੍ਹਾਂ ਨੂੰ ਕਾਬੂ ਕਰੇ। 

ਪੜ੍ਹੋ ਇਹ ਵੀ ਖਬਰ - ਪਟਿਆਲਾ ਦੇ ਵਿਅਕਤੀ ਨੇ ਅੰਮ੍ਰਿਤਸਰ ਦੇ ਹੋਟਲ 'ਚ ਜ਼ਹਿਰ ਖਾ ਕੇ ਕੀਤੀ ‘ਖ਼ੁਦਕੁਸ਼ੀ’, ਸੁਸਾਈਡ ਨੋਟ ’ਚ ਕੀਤੇ ਵੱਡੇ ਖ਼ੁਲਾਸੇ

 


rajwinder kaur

Content Editor

Related News