ਸਪੀਕਰ ਨੇ ਅਗਰਸੇਨ ਜਯੰਤੀ ਮੌਕੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

Monday, Sep 22, 2025 - 06:14 PM (IST)

ਸਪੀਕਰ ਨੇ ਅਗਰਸੇਨ ਜਯੰਤੀ ਮੌਕੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਗਰਸੇਨ ਜਯੰਤੀ ਮੌਕੇ 'ਤੇ ਸੂਬਾ ਵਾਸੀਆਂ ਨੂੰ ਨਿੱਘੀ ਦਿੱਤੀ ਵਧਾਈ। ਉਨ੍ਹਾਂ ਕਿਹਾ ਕਿ ਮਹਾਰਾਜਾ ਅਗਰਸੇਨ ਸ਼ਾਂਤੀ ਅਤੇ ਅਹਿੰਸਾ ਦੇ ਪੁਜਾਰੀ ਸਨ। ਉਨ੍ਹਾਂ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਅਗਰਵਾਲ ਭਾਈਚਾਰਾ ਸਮਾਜ ਵਿਚ ਇਕ ਪ੍ਰਮੁੱਖ ਸਥਾਨ ਰੱਖਦਿਆਂ ਬੇਮਿਸਾਲ ਤਰੱਕੀ ਕਰ ਰਿਹਾ ਹੈ। 

ਉਨ੍ਹਾਂ ਨੇ ਸਮੁੱਚੇ ਅਗਰਵਾਲ ਭਾਈਚਾਰੇ ਨੂੰ ਅਗਰਸੇਨ ਜਯੰਤੀ ਮੌਕੇ 'ਤੇ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਦਾ ਨਾਮ ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਦੇ ਯੋਗਦਾਨ ਲਈ ਇਤਿਹਾਸ ਦੇ ਪੰਨਿਆਂ ਵਿੱਚ ਸੁਨਹਿਰੀ ਅੱਖਰਾਂ ਵਿੱਚ ਸਦਾ ਲਿਖਿਆ ਰਹੇਗਾ।


author

Gurminder Singh

Content Editor

Related News