ਸਪੀਕਰ ਸੰਧਵਾਂ ਵੱਲੋਂ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ''ਤੇ ਦੁੱਖ ਦਾ ਪ੍ਰਗਟਾਵਾ

Friday, Dec 12, 2025 - 04:57 PM (IST)

ਸਪੀਕਰ ਸੰਧਵਾਂ ਵੱਲੋਂ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ''ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਿਵਰਾਜ ਪਾਟਿਲ ਨੇ ਲਗਨ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਰਾਜਪਾਲ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਹਨਾਂ ਨੂੰ ਬੇਹੱਦ ਦੁੱਖ ਹੋਇਆ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।


author

Gurminder Singh

Content Editor

Related News