ਸਪੀਕਰ ਵਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਭਲਾਈ ਨੀਤੀ ਦੀ ਮੰਗ

Thursday, Oct 21, 2021 - 02:45 PM (IST)

ਸਪੀਕਰ ਵਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਭਲਾਈ ਨੀਤੀ ਦੀ ਮੰਗ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਭਾਵੇਂ ਉਹ ਕਿਸੇ ਵੀ ਜਾਤ, ਨਸਲ, ਰੰਗ ਜਾਂ ਧਰਮ ਦੇ ਹੋਣ) ਲਈ ਵਿਸ਼ੇਸ਼ ਭਲਾਈ ਯੋਜਨਾ ਅਤੇ ਨੀਤੀ ਦੀ ਮੰਗ ਕੀਤੀ ਹੈ। ਸਪੀਕਰ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇ ਪ੍ਰਭਾਵ ਨੂੰ ਦੇਖਦਿਆਂ ਇਸ ਤਰ੍ਹਾਂ ਦੀ ਯੋਜਨਾ ਦੀ ਤਤਕਾਲ ਜ਼ਰੂਰਤ ਹੈ, ਜਿਸ ਨੇ ਭਾਈਚਾਰੇ, ਖਾਸ ਤੌਰ ’ਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਆਰਥਿਕ ਤੌਰ ’ਤੇ ਬਰਬਾਦ ਕਰਕੇ ਰੱਖ ਦਿੱਤਾ ਹੈ। ਇੱਥੋਂ ਜਾਰੀ ਬਿਆਨ ’ਚ ਰਾਣਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਹੁਤ ਹੀ ਥੋੜੇ ਸਮੇਂ ’ਚ ਪੰਜਾਬ ਭਰ ਦੇ ਲੋਕਾਂ ਲਈ ਐਲਾਨੀਆਂ ਵੱਖ-ਵੱਖ ਭਲਾਈ ਸਕੀਮਾਂ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਮਾਜ ਦਾ ਇਕ ਵੱਡਾ ਹਿੱਸਾ ਲਗਾਤਾਰ ਨਜ਼ਰਅੰਦਾਜ ਅਤੇ ਹਾਸ਼ੀਏ ’ਤੇ ਰਿਹਾ ਹੈ ਕਿਉਂਕਿ ਇਹ ਵਰਗ ਸਰਕਾਰ ਦੀ ਕਿਸੇ ਭਲਾਈ ਸਕੀਮ ਅਧੀਨ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਇਸ ਕਾਰਣ ਮੇਰਾ ਸਰਕਾਰ ਨੂੰ ਸੁਝਾਅ ਹੈ ਕਿ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਵੀ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਵਾਂਗ ਰਾਹਤ ਮੁਹੱਈਆ ਕਰਵਾਈ ਜਾਵੇ ਅਤੇ ਕੋਈ ਵੀ ਇਸ ਤੋਂ ਵਾਂਝਾ ਨਾ ਰਹੇ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਮਚੀ ਹਲਚਲ ਵਿਚਾਲੇ ਵੱਡੀ ਖ਼ਬਰ : ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ    

ਇਸ ਤੋਂ ਇਲਾਵਾ, ਸਪੀਕਰ ਨੇ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਨਾਲ ਬੁਰੀ ਤਰਾਂ ਪ੍ਰਭਾਵਿਤ ਲੋਕ ਅਤੇ ਵਫ਼ਦ, ਉਨ੍ਹਾਂ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਲੋਕਾਂ ਨੇ ਵੱਡੀਆਂ ਤਨਖਾਹਾਂ ਵਾਲੀਆਂ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ। ਫੈਕਟਰੀਆਂ ਬੰਦ ਹੋਣ ਕਾਰਣ ਬਹੁਤ ਲੋਕ ਬੇਰੁਜ਼ਗਾਰਾਂ ਹੋਏ ਹਨ। ਇੱਥੋਂ ਤੱਕ ਕਈ ਪੈਸੇ ਵਾਲੇ ਪਰਿਵਾਰ ਵੀ ਰਾਤੋ ਰਾਤ ਗਰੀਬੀ ਦੀ ਲਪੇਟ ’ਚ ਜਾ ਪਹੁੰਚੇ ਹਨ ਅਤੇ ਉਨ੍ਹਾਂ ਨੂੰ ਉਮੀਦ ਦੀ ਕੋਈ ਕਿਰਨ ਨਜ਼ਰ ਨਹੀਂ ਆਉਂਦੀ। ਕੁਝ ਰਾਹਤ ਉਪਾਵਾਂ ਦਾ ਸੁਝਾਅ ਦਿੰਦੇ ਹੋਏ ਰਾਣਾ ਨੇ ਕਿਹਾ ਕਿ ਸਰਕਾਰ ਸਮਾਜ ਦੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ, ਜੋ ਜ਼ਿਆਦਾਤਰ ਸ਼ਹਿਰੀ ਖੇਤਰਾਂ ਵਿਚ ਰਹਿ ਰਹੇ ਹਨ ਤੇ ਉਨ੍ਹਾਂ ਨੂੰ ਰਾਹਤ ਅਤੇ ਮੁਆਵਜ਼ਾ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਤਰੱਕੀ ਸਾਰਿਆਂ ਲਈ ਹੋਣੀ ਚਾਹੀਦੀ ਹੈ ਅਤੇ ਲੋਕਾਂ ਦੀ ਆਰਥਿਕ ਭਲਾਈ ਨੂੰ ਵੀ ਧਿਆਨ ’ਚ ਰੱਖਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਫੈਬਇੰਡੀਆ ਨੇ ਦੀਵਾਲੀ ਨੂੰ ਦੱਸਿਆ ‘ਜਸ਼ਨ-ਏ-ਰਿਵਾਜ਼’, ਯੂਜਰਸ ਦੇ ਵਿਰੋਧ ’ਤੇ ਵਾਪਸ ਲੈਣਾ ਪਿਆ ਇਸ਼ਤਿਹਾਰ   

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 
 


author

Anuradha

Content Editor

Related News