ਸਪੀਕਰ ਵੱਲੋਂ ਜਥੇਦਾਰ ਤੋਤਾ ਸਿੰਘ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Saturday, May 21, 2022 - 03:48 PM (IST)

ਸਪੀਕਰ ਵੱਲੋਂ ਜਥੇਦਾਰ ਤੋਤਾ ਸਿੰਘ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਥੋਂ ਜਾਰੀ ਆਪਣੇ ਸ਼ੋਕ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਜੋ ਆਪਣੇ ਸਵਾਸਾਂ ਦੀ ਪੂੰਜੀ ਭੋਗ ਗੁਰੂ ਚਰਨਾਂ ’ਚ ਜਾ ਬਿਰਾਜੇ ਹਨ, ਮੈਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਾ ਹੋਇਆ ਇਸ ਦੁੱਖ ਦੀ ਘੜੀ ’ਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਜਥੇਦਾਰ ਤੋਤਾ ਸਿੰਘ ਜ਼ਮੀਨ ਨਾਲ ਜੁੜੇ ਹੋਏ ਇਕ ਲੋਕ ਆਗੂ ਸਨ ਅਤੇ ਉਨ੍ਹਾਂ ਵੱਲੋਂ ਧਾਰਮਿਕ ਖੇਤਰ ਅਤੇ ਸਮਾਜ ਸੇਵਾ ਲਈ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਸਪੀਕਰ ਨੇ ਕਿਹਾ ਕਿ ਪਰਮਾਤਮਾ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਮਰਥਕਾਂ ਨੂੰ ਇਸ ਭਾਣੇ ਨੂੰ ਸਹਿਣ ਕਰਨ ਦਾ ਬਲ ਬਖਸ਼ੇ। ਕਬਿਲੇਗੌਰ ਹੈ ਕਿ ਜਥੇਦਾਰ ਤੋਤਾ ਸਿੰਘ ਖੇਤੀਬਾੜੀ ਮੰਤਰੀ, ਸਿੱਖਿਆ ਮੰਤਰੀ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਰਹੇ ਹਨ।


author

Gurminder Singh

Content Editor

Related News