ਸਪੀਕਰ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ

06/26/2022 11:59:14 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 'ਤੇ ਇਸ ਮਹਾਨ ਆਗੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਥੋਂ ਜਾਰੀ ਆਪਣੇ ਸੰਦੇਸ਼ 'ਚ ਸੰਧਵਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੀ ਨੇ ਆਪਣੇ ਰਾਜ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਅਧੀਨ ਇਕ ਅਜਿਹਾ ਨਿਵੇਕਲਾ ਰਾਜ ਸਥਾਪਿਤ ਕੀਤਾ, ਜਿੱਥੇ ਉਨ੍ਹਾਂ ਨੇ ਹਿੰਦੂ, ਸਿੱਖ, ਮੁਸਲਮਾਨ ਸਭ ਨੂੰ ਇਕ ਡੋਰ ਵਿੱਚ ਪਰੋ ਕੇ ਰੱਖਿਆ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਇਸੇ ਖਾਸੀਅਤ ਕਾਰਨ ਸਿੱਖ ਰਾਜ ਦੀ ਸਿਫ਼ਤ ਹਰ ਪਾਸੇ ਹੁੰਦੀ ਸੀ। ਉਨ੍ਹਾਂ ਮਹਾਨ ਆਗੂ ਨੂੰ ਯਾਦ ਕਰਦਿਆਂ ਸ਼ੇਰ-ਏ-ਪੰਜਾਬ ਦੀ ਬਰਸੀ ਮੌਕੇ ਉਨ੍ਹਾਂ ਨੂੰ ਆਪਣੀ ਸ਼ਰਧਾਂਜਲੀ ਭੇਟ ਕੀਤੀ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ਗਾਣੇ 'ਤੇ ਲੱਗੀ ਪਾਬੰਦੀ, ਉਥੇ ਸੰਗਰੂਰ ਵਾਸੀਆਂ ਨੇ ਸਿਮਰਨਜੀਤ ਮਾਨ ਦੇ ਹੱਕ 'ਚ ਦਿੱਤਾ ਫਤਵਾ, ਪੜ੍ਹੋ TOP 10


Mukesh

Content Editor

Related News