ਸਪੀਕਰ ਸੰਧਵਾਂ ਨੇ ਆਪਣੀ ਪਤਨੀ ਸਣੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

Friday, Nov 01, 2024 - 04:53 PM (IST)

ਸਪੀਕਰ ਸੰਧਵਾਂ ਨੇ ਆਪਣੀ ਪਤਨੀ ਸਣੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਕੋਟਕਪੂਰਾ (ਨਰਿੰਦਰ ਬੈੜ੍ਹ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨਾਲ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਸ਼ਟਾਚਾਰ ਨਾਤੇ ਮੁਲਾਕਾਤ ਕੀਤੀ ਗਈ।  ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਆਪਣੀ ਧਰਮਪਤਨੀ ਮੈਡਮ ਗੁਰਪ੍ਰੀਤ ਕੌਰ ਸੰਧਵਾਂ ਨਾਲ ਗਵਰਨਰ ਹਾਊਸ ਵਿੱਚ ਪਹੁੰਚਣ 'ਤੇ ਸਪੀਕਰ ਕਟਾਰੀਆ ਅਤੇ ਅਨੀਤਾ ਕਟਾਰੀਆ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ। 

ਰਸਮੀ ਗੱਲਬਾਤ ਦੌਰਾਨ ਸਪੀਕਰ ਸੰਧਵਾਂ ਨੇ ਦੱਸਿਆ ਕਿ ਭਾਵੇਂ ਦੀਵਾਲੀ ਦਾ ਸ਼ੁੱਭ ਦਿਹਾੜਾ ਸਾਰੇ ਧਰਮਾਂ ਦੇ ਲੋਕ ਸਾਂਝਾ ਤਿਉਹਾਰ ਹੋਣ ਕਰਕੇ ਗਰਮਜੋਸ਼ੀ ਨਾਲ ਮਨਾਉਂਦੇ ਹਨ ਪਰ ਪਿਛਲੇ ਕੁਝ ਸਾਲਾਂ ਤੋਂ ਲੋਕਾਂ ਵਿੱਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਆਈ ਹੈ, ਜਿਸ ਕਰਕੇ ਲੋਕਾਂ ਵਿੱਚ ਆਤਿਸ਼ਬਾਜੀ ਅਤੇ ਪਟਾਕਿਆਂ ਤੋਂ ਜ਼ਿਆਦਾ ਬੂਟੇ ਲਾਉਣ, ਉਨ੍ਹਾਂ ਦੀ ਸੰਭਾਲ ਕਰਨ ਅਤੇ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਰੁਝਾਨ ਵਧਿਆ ਹੈ। ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਸਕੂਲਾਂ, ਕਾਲਜਾਂ ਅਤੇ ਹੋਰ ਵੱਖ-ਵੱਖ ਸਰਕਾਰੀ ਅਦਾਰਿਆਂ ਦੇ ਮੁਖੀਆਂ ਰਾਹੀਂ ਵਿਦਿਆਰਥੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ। 

ਇਹ ਵੀ ਪੜ੍ਹੋ- ਜਨਮ ਦਿਨ ਦੀ ਪਾਰਟੀ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਪਿਓ-ਪੁੱਤ ਦੀ ਇਕੱਠਿਆਂ ਗਈ ਜਾਨ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸਪੀਕਰ ਸੰਧਵਾਂ ਦੀ ਉਪਰੋਕਤ ਸੋਚ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਪ੍ਰਦੂਸ਼ਣ ਰੋਕਣ ਲਈ ਐੱਨ. ਜੀ. ਟੀ. ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀ ਸਖ਼ਤੀ ਕੀਤੀ ਜਾ ਰਹੀ ਹੈ। ਦੋਵੇਂ ਪਰਿਵਾਰਾਂ ਵੱਲੋਂ ਇਸ ਮੌਕੇ ਰਸਮੀ ਗੱਲਬਾਤ ਵੀ ਕੀਤੀ ਗਈ ਅਤੇ ਹੋਰ ਵੀ ਕਈ ਗੈਰ-ਰਸਮੀ ਤੌਰ 'ਤੇ ਚਰਚਾਵਾਂ ਵੀ ਹੋਈਆਂ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦਾ AQI ਹੋਇਆ 300 ਪਾਰ, ਇਨ੍ਹਾਂ ਮਰੀਜ਼ਾਂ ਲਈ ਮੰਡਰਾਉਣ ਲੱਗਾ ਖ਼ਤਰਾ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News