ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ

Wednesday, Apr 26, 2023 - 06:26 PM (IST)

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿਚ ਸਪੀਕਰ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਿੱਖ ਅਤੇ ਪੰਜਾਬ ਦੀ ਰਾਜਨੀਤੀ 'ਚ ਲੰਬਾ ਸਮਾਂ ਅਹਿਮ ਰੋਲ ਅਦਾ ਕੀਤਾ। ਸ਼੍ਰੋਮਣੀ ਅਕਾਲੀ ਦਲ ਨੂੰ ਖੇਤਰੀ ਪਾਰਟੀ ਦੇ ਰੂਪ 'ਚ ਅਹਿਮ ਥਾਂ ਦਿਵਾਉਣ ਵਿਚ ਉਨ੍ਹਾਂ ਦੇ ਯੋਗਦਾਨ ਅਤੇ ਅਨੇਕਾਂ ਉਤਰਾਅ-ਚੜਾਵਾਂ ਦਰਮਿਆਨ ਉਨ੍ਹਾਂ ਦੀ ਲੀਡਰਸ਼ਿਪ ਦੀ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ, ਭਾਵੁਕ ਹੋਏ ਸੁਖਬੀਰ ਤੇ ਮਨਪ੍ਰੀਤ ਬਾਦਲ

ਬਾਦਲ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਪੀਕਰ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਬਖ਼ਸ਼ਣ।

ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਰੋਪੜ ਬਾਰ ਐਸੋਸੀਏਸ਼ਨ ਦਾ ਸਖ਼ਤ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News