ਕਣਕ ਦੇ ਬਿਜਾਈ ਸੀਜ਼ਨ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਕੀਤੀ ਖ਼ਾਸ ਅਪੀਲ

Sunday, Nov 03, 2024 - 08:34 PM (IST)

ਕਣਕ ਦੇ ਬਿਜਾਈ ਸੀਜ਼ਨ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਨੂੰ ਕੀਤੀ ਖ਼ਾਸ ਅਪੀਲ

ਚੰਡੀਗੜ੍ਹ (ਅੰਕੁਰ)- ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੇ ਕਣਕ ਦੇ ਬਿਜਾਈ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਸੁਝਾਈ ਮਾਤਰਾ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬੇਲੋੜੀਆਂ ਖਾਦਾਂ ਦੀ ਵਰਤੋਂ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਦੀ ਬਜਾਏ ਘਟਦੀ ਹੈ।

ਸੰਧਵਾਂ ਨੇ ਐੱਨ.ਪੀ.ਕੇ. ਨੂੰ ਫਾਸਫੋਰਸ ਦਾ ਬਦਲ ਦੱਸਦਿਆਂ ਯੂਰੀਆ ਦੀ ਵਰਤੋਂ ਘੱਟ ਤੋਂ ਘੱਟ ਕਰਨ ਅਤੇ ਮਾਹਿਰਾਂ ਵੱਲੋਂ ਸੁਝਾਏ ਅਨੁਸਾਰ ਡੀ.ਏ.ਪੀ. ਖਾਦ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਹੋਰ ਜੈਵਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਕਿਸਾਨ ਵੀਰ ਕਿਸਾਨ ਕਾਲ ਸੈਂਟਰ ਦੇ ਟੋਲ-ਫ੍ਰੀ ਨੰਬਰ 18001801551 ’ਤੇ ਸੰਪਰਕ ਕਰ ਕੇ ਇਸ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ- ਫ਼ਿਲਮ ਦੇਖਣ ਗਏ ਸੀ ਡਾਕਟਰ ਸਾਬ੍ਹ, ਪਿੱਛੋਂ ਘਰ 'ਚ ਪੈ ਗਿਆ 'ਸੀਨ'

ਝੋਨੇ ਦੀ ਪਰਾਲੀ ਦੇ ਖੇਤ ’ਚ ਹੀ ਪ੍ਰਬੰਧਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ। ਡੀਲਰਾਂ ਵੱਲੋਂ ਡੀ.ਏ.ਪੀ. ਨਾਲ ਬੇਲੋੜੇ ਉਤਪਾਦਾਂ ਦੀ ਜਬਰੀ ਵਿਕਰੀ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਸੰਧਵਾਂ ਨੇ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ ਅਤੇ ਹੋਰਨਾਂ ਨੂੰ ਵੀ ਇਸ ਵਾਤਾਵਰਣ ਪੱਖੀ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਸਿਆਸੀ ਚਰਚਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News