ਸਪੀਕਰ ਸੰਧਵਾਂ ਨੇ ਡੀ.ਜੀ.ਪੀ. ਪੰਜਾਬ ਨਾਲ ਕੀਤੀ ਮੀਟਿੰਗ, ਸ਼ੱਕੀ ਅਨਸਰਾਂ ’ਤੇ ਰੱਖੀ ਜਾਵੇ ਤਿੱਖੀ ਨਜ਼ਰ

12/28/2023 7:14:03 PM

ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ ਕੀਤੀ। ਸੰਧਵਾਂ ਨੇ ਡੀ. ਜੀ. ਪੀ. ਤੋਂ ਜ਼ਿਲ੍ਹਾ ਫਰੀਦਕੋਟ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲਸ ਪ੍ਰਬੰਧਾਂ ਦੀ ਜਾਣਕਾਰੀ ਲੈਣ ਮਗਰੋਂ ਕਿਹਾ ਕਿ ਜ਼ਿਲ੍ਹੇ ’ਚ ਪੁਲਸ ਗਸ਼ਤ ਤੇਜ਼ ਕਰਨ, ਨਾਕਾਬੰਦੀ ਵਧਾਉਣ ਅਤੇ ਸ਼ੱਕੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ। ਸੰਧਵਾਂ ਨੇ ਕਿਹਾ ਕਿ ਪਿਛਲੇ ਦਿਨੀਂ ਫਰੀਦਕੋਟ ਜ਼ਿਲ੍ਹੇ ਅੰਦਰ ਰਾਹਗੀਰਾਂ ਨੂੰ ਲੁੱਟਣ ਦੀਆਂ ਕੁੱਝ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਪੁਲਸ ਮੁਖੀ ਨੂੰ ਕਿਹਾ ਕਿ ਅਜਿਹੇ ਅਨਸਰਾਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ। ਸਪੀਕਰ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਚੰਗਾ ਪੁਲਸ ਪ੍ਰਬੰਧ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਸੁਸ਼ੀਲ ਕੁਮਾਰ ਰਿੰਕੂ ਦੀ ਮਿਹਨਤ ਰੰਗ ਲਿਆਈ, ਜਲੰਧਰ ਨੂੰ ਮਿਲੀ ਵੰਦੇ ਭਾਰਤ ਐਕਸਪ੍ਰੈਸ ਦਾ ਤੋਹਫ਼ਾ  

ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਸ ਮੌਕੇ ਪੰਜਾਬ ਪੁਲਸ ਮੁਖੀ  ਗੌਰਵ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਸਮੇਤ ਪੰਜਾਬ ਭਰ ’ਚ ਅਮਨ ਕਾਨੂੰਨ ਦੀ ਸਥਿਤੀ ਵਿਗਾੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵੱਲੋਂ ਚੋਰਾਂ, ਲੁਟੇਰਿਆਂ ਅਤੇ ਗੁੰਡਾ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠੇਗੀ।

ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਅਗਲੇ 4 ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ, ਪ੍ਰਸ਼ਾਸਨ ਵੱਲੋਂ ਡਰਾਈਵਿੰਗ ਸਮੇਂ ਲੋਕਾਂ ਨੂੰ ਖ਼ਾਸ ਧਿਆਨ ਰੱਖਣ ਦੀ ਸਲਾਹ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Anuradha

This news is Content Editor Anuradha