ਫਿਰੋਜ਼ਪੁਰ ‘ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ 'ਤਿਰੰਗਾ', ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Friday, Aug 15, 2025 - 10:13 AM (IST)

ਫਿਰੋਜ਼ਪੁਰ (ਸੰਨੀ)- 15 ਅਗਸਤ 1947 ਨੂੰ ਦੇਸ਼ ਨੂੰ ਆਜ਼ਾਦੀ ਮਿਲੀ ਸੀ। ਇਸ ਦਿਨ ਭਾਰਤ ਅੰਗ੍ਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਹੋਇਆ ਸੀ। ਇਸ ਆਜ਼ਾਦੀ ਦਿਵਸ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੇ ਸ਼ਹੀਦੀ ਸਥਾਨ ਫਿਰੋਜ਼ਪੁਰ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਏ।
ਇਹ ਵੀ ਪੜ੍ਹੋ- ਪੰਜਾਬ Weather Update, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
ਇਸ ਦੇ ਨਾਲ ਹੀ ਸਪੀਕਰ ਸੰਧਵਾਂ ਨੇ ਕੈਂਟ ਸਟੇਡੀਅਮ ਵਿਖੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ 'ਤੇ ਕੁਲਤਾਰ ਸੰਧਾਵਾ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਲੋਕਾਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਖਾ ਰਹੇ 5 ਦੋਸਤਾਂ ’ਤੇ ਅੰਨ੍ਹੇਵਾਹ ਫਾਇਰਿੰਗ, ਹੋਈ ਮੌਤ
ਸ਼ਹੀਦਾਂ ਦੇ ਸਥਾਨ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦੀ ਉਨ੍ਹਾਂ ਮਹਾਨ ਸ਼ਹੀਦਾਂ ਕਰਕੇ ਹੀ ਮਿਲੀ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਕੁਲਤਾਰ ਸੰਧਾਵਾ ਨੇ ਕਿਹਾ ਕਿ ਉਸ ਸਮੇਂ ਪੰਜਾਬ ਅਤੇ ਬੰਗਾਲ ਦੇ ਲੱਖਾਂ ਲੋਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਅੰਗਰੇਜ਼ਾਂ ਨੇ ਸਾਨੂੰ ਵੰਡ ਦਿੱਤਾ ਸੀ ਅਤੇ ਇਹ ਆਜ਼ਾਦੀ ਸਾਨੂੰ ਵੋਟ ਪਾਉਣ ਦਾ ਅਧਿਕਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਉਹ ਸ਼ਹੀਦ ਦੇ ਸਥਾਨ ਨੂੰ ਹੋਰ ਸੁੰਦਰ ਬਣਾਉਣ ਲਈ ਮੁੱਖ ਮੰਤਰੀ ਨਾਲ ਗੱਲ ਕਰਨਗੇ।
ਇਹ ਵੀ ਪੜ੍ਹੋ- ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਨ 'ਤੇ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8