ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

02/12/2024 6:45:10 PM

ਚੰਡੀਗੜ੍ਹ (ਬਿਊਰੋ) : ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਹੋਈ ਮੁਲਾਕਾਤ ਦੌਰਾਨ ਸੰਧਵਾਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖ਼ੇਤਰਾਂ ’ਚ ਠੋਸ ਸਹਿਯੋਗ ’ਤੇ ਜ਼ੋਰ ਦਿੱਤਾ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਸੂਬਿਆਂ ਵੱਖ-ਵੱਖ ਖੇਤਰਾਂ ’ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸੰਧਵਾਂ ਨੇ ਰਾਜ ਚੌਹਾਨ ਨੂੰ ਕੈਨੇਡਾ ਦੀਆਂ ਕੰਪਨੀਆਂ ਨੂੰ ਪੰਜਾਬ ’ਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ।

ਇਹ ਵੀ ਪੜ੍ਹੋ : ਸੰਗਰੂਰ ਤੇ ਫਿਰੋਜ਼ਪੁਰ ਵਿਖੇ ਹੋਣ ਵਾਲੀਆਂ ਐੱਨ. ਆਰ. ਆਈ. ਮਿਲਣੀਆਂ ਦੀਆਂ ਤਾਰੀਖਾਂ ’ਚ ਬਦਲਾਅ

ਮੀਟਿੰਗ ਦੌਰਾਨ ਚੌਹਾਨ ਨੇ ਬ੍ਰਿਟਿਸ਼ ਕੋਲੰਬੀਆ ਅਤੇ ਪੰਜਾਬ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਵਾਂ ਸੂਬਿਆਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ।

ਰਾਜ ਚੌਹਾਨ ਨੇ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ, ਪੰਜਾਬ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਏਗਾ, ਜਿਸ ਨਾਲ ਦੋਵਾਂ ਸੂਬਿਆਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਸ਼ਾਨਦਾਰ ਉਪਰਾਲਾ, ਖੇਡ ਵਿਭਾਗ ਨੇ ਟਰਾਇਲਾਂ ਦਾ ਪ੍ਰੋਗਰਾਮ ਐਲਾਨਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

Anuradha

This news is Content Editor Anuradha